Close

As part of the campaign launched to eliminate the leprosy of drug addiction in the society, various activities are continuing in district Rupnagar.

Publish Date : 20/07/2024
As part of the campaign launched to eliminate the leprosy of drug addiction in the society, various activities are continuing in district Rupnagar.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਮਾਜ ਵਿੱਚ ਨਸ਼ੇ ਦੇ ਕੋਹੜ ਰੂਪੀ ਦੈਂਤ ਨੂੰ ਖਤਮ ਕਰਨ ਲਈ ਆਰੰਭੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਗਤੀਵਿਧੀਆਂ ਨਿਰੰਤਰ ਜਾਰੀ

ਮੋਰਿੰਡਾ ਸ਼ਹਿਰ ਵਿੱਚ ਨਸ਼ਿਆ ਪ੍ਰਤੀ ਜਾਗਰੂਕਤਾ ਲਿਆਉਣ ਲਈ ਸੈਮੀਨਾਰ ਤੇ ਪੈਦਲ ਰੋਡ ਮਾਰਚ ਕੀਤਾ

ਸੀਨੀਅਰ ਪੁਲੀਸ ਕਪਤਾਨ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀਆਂ ਗਈਆਂ ਕਾਰਵਾਈਆ ਦੀ ਦਿੱਤੀ ਜਾਣਕਾਰੀ

ਰੂਪਨਗਰ, 20 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਦੀ ਨਿਗਰਾਨੀ ਹੇਠ ਸਮਾਜ ਵਿੱਚ ਨਸ਼ੇ ਦੇ ਕੋਹੜ ਰੂਪੀ ਦੈਂਤ ਨੂੰ ਖਤਮ ਕਰਨ ਲਈ ਵੱਡੇ ਪੱਧਰ ਤੇ ਆਰੰਭੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਗਤੀਵਿਧੀਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਸ਼ਹਿਰ ਮੋਰਿੰਡਾ ਵਿਖੇ ਪੁਲਿਸ ਵਲੋਂ ਨਸ਼ਿਆ ਦੇ ਮਨੁੱਖੀ ਜੀਵਨ ਤੇ ਮਾੜੇ ਪ੍ਰਭਾਵ ਅਤੇ ਨਸ਼ਿਆ ਬਾਰੇ ਜਾਗਰੂਕਤਾ ਲਿਆਉਣ ਲਈ ਪ੍ਰੈਸ ਕਲੱਬ ਮੋਰਿੰਡਾ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸ਼ਹਿਰ ਦੇ 300 ਤੋਂ 350 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਮੋਰਿੰਡਾ ਸ਼ਹਿਰ ਵਿੱਚ ਨਸ਼ਿਆ ਪ੍ਰਤੀ ਜਾਗਰੂਕਤਾ ਲਿਆਉਣ ਲਈ ਪੈਦਲ ਰੋਡ ਮਾਰਚ ਵੀ ਕੀਤਾ ਗਿਆ ਅਤੇ ਆਮ ਲੋਕਾ ਨੂੰ ਨਸ਼ਿਆਂ ਵਿਰੁੱਧ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਸੇ ਤਰ੍ਹਾਂ ਥਾਣਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰਾਏਪੁਰ ਵਿਖੇ ਚੱਲਦੇ ਅਨ-ਅਧਿਕਾਰਤ ਨਸ਼ਾ ਛੁਡਾਉ ਕੇਂਦਰ ਤੇ ਕਾਰਵਾਈ ਕਰਦਿਆ ਹੋਇਆ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਮੁਕੱਦਮਾ ਨੰਬਰ 52 ਮਿਤੀ 20.07.2024 ਅ/ਧ 127(2), 137(2), 115(2), 351(3), 110 ਬੀ.ਐਨ.ਐਸ. ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕੱਦਮਾ ਵਿੱਚ ਗੈਰ ਅਧਿਕਾਰਿਤ ਨਸ਼ਾ ਛੁਡਾਉ ਕੇਂਦਰ ਚਲਾਉਣ ਵਾਲੇ ਪਰਮਵੀਰ ਸਿੰਘ ਪੁੱਤਰ ਹਰਵਿੰਦਰਪਾਲ ਸਿੰਘ ਵਾਸੀ ਪਿੰਡ ਗਾਹੋਰ, ਸਿਮਰਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਅਜਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਗੋਦਵਾਲ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਸ਼ਿਆਂ ਦੇ ਖਿਲਾਫ ਛੇੜੀ ਇਸ ਮੁਹਿੰਮ ਤਹਿਤ ਸਬੰਧੀ ਅੱਗੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲੀਸ ਕਪਤਾਨ ਨੇ ਦੱਸਿਆ ਕਿ ਇਸੇ ਲਈ ਜ਼ਿਲ੍ਹਾ ਪੁਲਿਸ ਵਲੋਂ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 57 ਮਿਤੀ 19.07.2024 ਅ/ਧ 22-61-85 ਐਨ.ਡੀ.ਪੀ.ਸੀ. ਐਕਟ ਦਰਜ ਰਜਿਸਟਰ ਕਰਕੇ ਦੋਸ਼ੀ ਸੋਰਵ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਪਿੰਡ ਚੋਤਾ ਨੂਰਪੁਰ ਬੇਦੀ ਤੋਂ 8 ਗ੍ਰਾਮ ਨਸ਼ੀਲਾ ਪਾਉਂਡਰ ਦੀ ਬਰਾਮਦਗੀ ਕੀਤੀ ਗਈ ਹੈ ਅਤੇ ਥਾਣਾ ਸਿਟੀ ਰੂਪਨਗਰ ਵਿਖੇ ਮੁਕੱਦਮਾ ਨੰਬਰ 142 ਮਿਤੀ 19.07.2024 ਅ/ਧ 22-61-85 ਐਨ.ਡੀ.ਪੀ.ਐਸ.ਐਕਟ ਦਰਜ ਰਜਿਸਟਰ ਕਰਕੇ ਦੋਸ਼ੀ ਬਸ਼ੀਰ ਪੁੱਤਰ ਨਵਾਬਦੀਨ ਵਾਸੀ ਨਜਦੀਕ ਐਸ.ਏ.ਐਸ ਅਕੈਡਮੀ ਰੂਪਨਗਰ ਤੋ 7.96 ਗ੍ਰਾਮ ਨਸ਼ੀਲਾ ਪਾਊਡਰ ਦੀ ਬ੍ਰਾਮਦਗੀ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਦੱਸਿਆ ਗਿਆ ਕਿ ਨਸ਼ਿਆ ਦੇ ਖਾਤਮੇ ਪ੍ਰਤੀ ਚੱਲ ਰਹੀ ਮੁਹਿੰਮ ਅੱਗੇ ਵੀ ਇਸੇ ਤਰ੍ਹਾ ਜਾਰੀ ਰਹੇਗੀ।