Close

At village Kakrali, the Deputy Commissioner heard the problems of the people in the Jan Sunavi camp

Publish Date : 17/11/2022
At village Kakrali, the Deputy Commissioner heard the problems of the people in the Jan Sunavi camp

ਪਿੰਡ ਕਕਰਾਲੀ ਵਿਖੇ ਡਿਪਟੀ ਕਮਿਸ਼ਨਰ ਨੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਪਿੰਡ ਕਕਰਾਲੀ ਵਿਖੇ ਡਿਪਟੀ ਕਮਿਸ਼ਨਰ ਨੇ ਜਨ ਸੁਨਾਵੀਂ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਪਿੰਡ ਕਕਰਾਲੀ, ਚਕਲਾਂ ਤੇ ਮੜੋਲੀ ਕਲਾਂ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਜਰੂਰਤਾਂ ਬਾਰੇ ਦੱਸਿਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਗਿਆ

ਮੋਰਿੰਡਾ, 17 ਨਵੰਬਰ:

ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਪਿੰਡ ਕਕਰਾਲੀ ਸਮੇਤ ਚਕਲਾਂ ਤੇ ਮੜੋਲੀ ਕਲਾਂ ਦੇ ਲੋਕਾਂ ਨੇ ਕੈਂਪ ਵਿਚ ਆਪਣੀਆਂ ਮੁਸ਼ਕਲਾਂ ਅਤੇ ਜਰੂਰਤਾਂ ਬਾਰੇ ਦੱਸਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇੰਨਾ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦਾ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਨੇ ਪੈਨਸ਼ਨ, ਜਲ ਸਪਲਾਈ, ਪਸ਼ੂ ਡਿਸਪੈਂਸਰੀ ਦੇ ਨਿਰਮਾਣ, ਕਕਰਾਲੀ ਤੋਂ ਕਾਈਨੌਰ ਤੱਕ 18 ਫੁੱਟ ਸੜਕ ਚੌੜੀ ਕਰਨ, ਟੋਬੇ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ, ਮਾਲ ਵਿਭਾਗ ਅਤੇ ਕਿਰਤ ਵਿਭਾਗ ਦੇ ਸਬੰਧਤ ਮੁਸਕਲਾਂ ਅਤੇ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਕੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਜਨ ਸੁਨਾਵੀਂ ਕੈਂਪ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।ਇਸ ਕੈਂਪ ਦਾ ਪਿੰਡ ਕਕਰਾਲੀ ਦੇ ਲੋਕਾਂ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਲਾਭ ਲਿਆ। ਇਸ ਮੌਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਸ਼ਿਕਾਇਤ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।

ਇਸ ਮੌਕੇ ਵਧੀਕ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਨਮਜੋਤ ਕੌਰ, ਐੱਸ.ਡੀ.ਐਮ. ਅਮਰੀਕ ਸਿੰਘ, ਤਹਿਸੀਲਦਾਰ ਹਰਮੰਦਰ ਸਿੰਘ, ਬੀ ਡੀ ਪੀ ਓ ਹਰਿੰਦਰ ਕੌਰ, ਡੀ ਐਮ ਸੀ ਡਾਕਟਰ ਬਲਦੇਵ ਸਿੰਘ, ਜਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।