Close

Awareness rally held on National Dengue Day

Publish Date : 16/05/2025
Awareness rally held on National Dengue Day

ਰਾਸ਼ਟਰੀ ਡੇਂਗੂ ਦਿਵਸ ਤੇ ਜਾਗਰੂਕਤਾ ਰੈਲੀ ਕੱਢੀ ਗਈ

ਡੇਂਗੂ ਦਾ ਇਲਾਜ ਤੇ ਸਾਰੇ ਟੈਸਟ ਸਰਕਾਰੀ ਹਸਪਤਾਲਾਂ ‘ਚ ਕੀਤੇ ਜਾਂਦੇ ਮੁਫਤ- ਡਾ. ਜਤਿੰਦਰ ਕੌਰ

ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ. ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮਕਸਦ ਮੱਛਰਾਂ ਤੋਂ ਹੋਣ ਵਾਲੀ ਬਿਮਾਰੀ ਅਤੇ ਇਸ ਦੀ ਰੋਕਥਾਮ ਦੇ ਤਰੀਕਿਆਂ ਬਾਰੇ ਲੋਕਾਂ ਵਿੱਚ ਜਾਗਰੂਕ ਪੈਦਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਭਾਵੇਂ ਹੁਣ ਲੋਕ ਪਹਿਲਾਂ ਦੇ ਮੁਕਾਬਲੇ ਇਸ ਬਿਮਾਰੀ ਪ੍ਰਤੀ ਬਹੁਤ ਜਾਗਰੂਕ ਹਨ, ਪ੍ਰੰਤੂ ਫਿਰ ਵੀ ਉਹ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਏਡੀਜ਼ ਇਜਿਪਟੀ ਮੱਛਰ ਦੇ ਕੱਟਣ ਦੁਆਰਾ ਫੈਲਦਾ ਹੈ। ਹਰ ਚਾਰ ਵਿੱਚੋਂ ਇੱਕ ਵਿਅਕਤੀ ਡੇਂਗੂ ਦਾ ਸ਼ਿਕਾਰ ਹੋ ਸਕਦਾ ਹੈ। ਡੇਂਗੂ ਦੇ ਮਰੀਜ਼ਾਂ ਦੇ ਲੱਛਣ ਗੰਭੀਰ ਹੋ ਸਕਦੇ ਹਨ। ਡੇਂਗੂ ਦੇ ਲੱਛਣ ਮੱਛਰ ਦੇ ਕੱਟਣ ਦੇ 3 ਤੋਂ 14 ਦਿਨਾਂ ਬਾਅਦ ਦਿਖਾਈ ਦਿੰਦੇ ਹਨ। ਡੇਂਗੂ ਨਾਲ ਸੰਕਰਮਿਤ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਆਰਾਮ ਕਰਨ, ਜ਼ਿਆਦਾ ਪਾਣੀ ਪੀਣ ਅਤੇ ਬੁਖਾਰ ਨੂੰ ਕੰਟਰੋਲ ਕਰਨ ਅਤੇ ਦਰਦ ਤੋਂ ਰਾਹਤ ਪਾਉਣ ਲਈ ਪੈਰਾਸੀਟਾਮੋਲ ਲੈਣ ਦੀ ਲੋੜ ਹੁੰਦੀ ਹੈ।

ਇਸ ਮੌਕੇ ਡਾ. ਜਤਿੰਦਰ ਕੌਰ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ ਚ ਸਭ ਤੋਂ ਆਮ ਲੱਛਣ ਬੁਖਾਰ ਹੈ। ਹੋਰ ਲੱਛਣਾਂ ਵਿੱਚ ਮਤਲੀ, ਉਲਟੀਆਂ, ਪੇਟ ਵਿੱਚ ਦਰਦ, ਕੜਵੱਲ, ਸਰੀਰ ਵਿੱਚ ਦਰਦ ਆਦਿ ਸ਼ਾਮਲ ਹਨ। ਡੇਂਗੂ ਦੀ ਬਿਮਾਰੀ ਦੇ ਲੱਛਣ 2 ਤੋਂ 7 ਦਿਨਾਂ ਤੱਕ ਰਹਿ ਸਕਦੇ ਹਨ। ਡੇਂਗੂ ਵਾਲੇ ਜ਼ਿਆਦਾਤਰ ਲੋਕ ਲਗਭਗ ਇੱਕ ਹਫ਼ਤੇ ਬਾਅਦ ਠੀਕ ਹੋ ਜਾਂਦੇ ਹਨ। ਡੇਂਗੂ ਵਾਲੇ 20 ਵਿੱਚੋਂ 1 ਵਿਅਕਤੀ ਨੂੰ ਗੰਭੀਰ ਡੇਂਗੂ ਹੋ ਜਾਂਦਾ ਹੈ। ਬੁਖਾਰ ਤੋਂ ਬਾਅਦ ਪਹਿਲੇ 24 ਤੋਂ 48 ਘੰਟਿਆਂ ਵਿੱਚ ਡੇਂਗੂ ਦੇ ਗੰਭੀਰ ਲੱਛਣ ਦਿਖਾਈ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਂਦੇ ਹਨ।

ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ, ਜਸਪਾਲ ਸਿੰਘ, ਏ ਐਮ ਓ ਦਲਵੀਰ ਸਿੰਘ, ਰਣਜੀਤ ਸਿੰਘ, ਹੈਲਥ ਸੁਪਰਵਾਈਜ਼ਰ ਲਖਵੀਰ ਸਿੰਘ, ਸਿਵਲ ਸਰਜਨ ਦਫਤਰ ਦਾ ਸਟਾਫ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾ ਮੌਜੂਦ ਸਨ।