Close

Ban on gathering of five or more persons within 100 meters of examination centres during NEET (UG) 2026 examination

Publish Date : 19/06/2026
Ban on gathering of five or more persons within 100 meters of examination centres during NEET (UG) 2026 examination

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਨੀਟ (ਯੂਜੀ) 2026 ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਪਾਬੰਦੀ

ਰੂਪਨਗਰ, 19 ਜੂਨ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ, ਆਈ.ਏ.ਐਸ. ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ 21 ਜੂਨ 2026 ਨੂੰ ਕਰਵਾਈ ਜਾ ਰਹੀ ਨੀਟ (ਯੂਜੀ) 2026 ਪ੍ਰੀਖਿਆ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ 21 ਜੂਨ 2026 ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 5.30 ਵਜੇ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਬਣਾਏ ਗਏ ਪੰਜ ਪ੍ਰੀਖਿਆ ਕੇਂਦਰਾਂ ਜਿਸ ਵਿੱਚ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਰੂਪਨਗਰ, ਸਕੂਲ ਆਫ਼ ਐਮੀਂਨਸ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ (ਸ੍ਰੀ ਚਮਕੌਰ ਸਾਹਿਬ), ਕੇਂਦਰੀ ਵਿਦਿਆਲਿਆ ਖਾਨਪੁਰ ਅਤੇ ਕੇਂਦਰੀ ਵਿਦਿਆਲਿਆ (ਆਈਆਈਟੀ, ਰੂਪਨਗਰ) ਸ਼ਾਮਿਲ ਹਨ, ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਇਨ੍ਹਾਂ ਸਕੂਲਾ ਦੇ ਟੀਚਰਾ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨਾ ਵਿਦਿਆਰਥੀਆ ਤੇ ਲਾਗੂ ਹੋਵੇਗੀ, ਜਿਨ੍ਹਾ ਦੀ ਪਰੀਖਿਆ ਸੈਂਟਰ ਇਨ੍ਹਾਂ ਸਕੂਲਾ ਵਿੱਚ ਬਣਿਆ ਹੋਇਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਪ੍ਰੀਖਿਆ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।