Close

Cabinet Minister launched the Ayushaman Bharat Health Insurance Scheme

Publish Date : 21/08/2019
HealthInsuranceScheme.

Cabinet Minister launched the Ayushaman Bharat Health Insurance Scheme

Office of Distt. Public Relation Officer, Rupnagar.

Rupnagar, Dated 20th August, 2019

ਰੂਪਨਗਰ, 20 ਅਗਸਤ – ਸ਼੍ਰੀ ਵਿਜ਼ੈ ਇੰਦਰ ਸਿੰਗਲਾ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੇ ਗਏ ਸਮਾਗਮ ਦੌਰਾਨ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜ਼ੀਵ ਗਾਂਧੀ ਜੀ ਦੇ ਜਨਮਦਿਵਸ ਤੇ ਉਨ੍ਹਾਂ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਧੋਆ, ਡਿਪਟੀ ਕਮਿਸ਼ਨਰ ਡਾ: ਸੁਮੀਤ ਕੁਮਾਰ ਜਾਰੰਗਲ , ਐਸ.ਐਸ.ਪੀ. ਸ਼੍ਰੀ ਸਵਪਨ ਸ਼ਰਮਾ ਅਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਸ਼੍ਰੀ ਬਰਿੰਦਰ ਸਿੰਘ ਢਿਲੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ । ਇਸ ਦੌਰਾਨ ਕੈਬੀਨਟ ਮੰਤਰੀ ਵਿਜ਼ੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਯੋਜਨਾ ਦੇ ਘੇਰੇ ਵਿੱਚ 43.08 ਲੱਖ ਪਰਿਵਾਰਾਂ ਨੂੰ ਲਿਆ ਗਿਆ ਹੈ, ਜੋ ਰਾਜ ਦੀ ਕੁੱਲ ਆਬਾਦੀ ਦਾ 70 ਫੀਸਦੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜੀਕ੍ਰਿਤ ਪਰਿਵਾਰਾਂ ਨੂੰ ਸਾਲਾਨਾ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲੇਗੀ। ਪੰਜੀਕ੍ਰਿਤ ਪਰਿਵਾਰ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ ਦੇਖਣ ਲਈ www.shapunjab.in ’ਤੇ ਜਾਣ। ਉਨਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਾਉਣ ਲਈ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਨਾਲ ਸੰਪਰਕ ਕਰ ਸਕਦੇ ਹਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ‘ਅਰੋਗਿਆ ਮਿੱਤਰ’ ਨੂੰ ਮਿਲ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਲਾਭਪਾਤਰੀਆਂ ਵਿੱਚ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡੇਟਾ ਵਿੱਚ ਸ਼ਾਮਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ, ਕਿਸਾਨ ਪਰਿਵਾਰ (ਜੇ-ਫਾਰਮ ਧਾਰਕ) ਅਤੇ ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਸ਼ਾਮਲ ਹਨ। ਈ-ਕਾਰਡ ਜਾਰੀ ਕਰਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ) ਅਤੇ ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਜ਼ਰੂਰੀ ਹਨ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਟੋਲ ਫ੍ਰੀ ਹੈਲਪਲਾਈਨ ਨੰਬਰ 104 ਤੋਂ ਲਈ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਅਧੀਨ ਸਿਵਲ ਹਸਪਤਾਲ ਰੂਪਨਗਰ , ਐਸ.ਡੀ.ਐਚ. ਸ਼੍ਰੀ ਆਨੰਦਪੁਰ ਸਾਹਿਬ, ਸੀ.ਐਚ.ਸੀ. ਸ਼੍ਰੀ ਚਮਕੌਰ ਸਾਹਿਬ ,ਸੀ.ਐਚ.ਸੀ. ਨੂਰਪੁਰ ਬੇਦੀ , ਸੀ.ਐਚ.ਸੀ. ਮੋਰਿੰਡਾ, ਸੀ.ਐਚ.ਸੀ. ਭਰਤਗੜ੍ਹ , ਸ਼ਰਮਾ ਆਈ ਹਸਪਤਾਲ , ਸਾਘਾ ਹਸਪਤਾਲ , ਪੰਨੂ ਆਈ ਤੇ ਗਾਇਨੀ ਹਸਪਤਾਲ , ਕੈਲਾਸ਼ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ , ਸਾਂਈ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਕ੍ਰਿਸ਼ਨਾ ਨੇਤਰਾਇਆ ਹਸਪਤਾਲ ਨੰਗਲ ਨੂੰ ਸ਼ਾਮਲ ਕੀਤਾ ਗਿਆ ਹੈ ਜਿੱਥੇ ਲਾਭਪਾਤਰੀ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਵਾ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ, ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।