Close

Checking of offices by Deputy Commissioner

Publish Date : 01/11/2022
Checking of offices by Deputy Commissioner

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਡਿਪਟੀ ਕਮਿਸ਼ਨਰ ਵੱਲੋਂ ਦਫ਼ਤਰਾਂ ਦੀ ਚੈਕਿੰਗ

ਗੈਰਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਰੂਪਨਗਰ, 01 ਨਵੰਬਰ

ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ ਠੀਕ ਸਮੇਂ ‘ਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ। ਗੈਰਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ

ਕੰਪਲੈਕਸ ਸਥਿਤ ਵੱਖੋ ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ ਉਪਰੰਤ ਆਖੀ।

ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਇਸ ਅਚਨਚੇਤ ਚੈਕਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ਪਰ ਇਸ ਬਿਊਰੋ ਸਬੰਧੀ ਲਾਈਨ ਵਿਭਾਗਾਂ ਦੇ ਕੁਝ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਨਹੀਂ ਸਨ, ਜਿਨ੍ਹਾਂ ਸਬੰਧੀ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੀਆਂ ਹਨ ਕਿ ਡਿਊਟੀ ਸਮੇਂ ਦੌਰਾਨ ਸਬੰਧਤ ਕਰਮਚਾਰੀ ਆਪਣੀ ਸੀਟ ‘ਤੇ ਨਹੀਂ ਮਿਲਦੇ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗਾਂ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਆਮ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।