Close

Checking of polling booths by District Election Officer and SSP

Publish Date : 22/04/2024
Checking of polling booths by District Election Officer and SSP

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ

ਸਟਰਾਂਗ ਰੂਮ, ਡਿਸਪੈਚ ਸੈਂਟਰ, ਤੇ ਈ.ਵੀ ਐੱਮ ਦੇ ਕਮਿਸ਼ਨਿੰਗ ਦੇ ਪ੍ਰਬੰਧਾਂ ਦਾ ਜਾਇਆ ਲਿਆ

ਸ਼੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ: ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜੰਗੀ ਪੱਧਰ ਉਤੇ ਕੀਤੀ ਜਾ ਰਹੀ ਤਿਆਰੀਆਂ ਦਾ ਜ਼ਾਇਜਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਸ਼੍ਰੀ ਚਮਕੌਰ ਸਾਹਿਬ ਹਲਕੇ ਲਈ ਬਣਾਏ ਗਏ ਬੇਲਾ ਕਾਲਜ ਵਿਖੇ ਸਟਰਾਂਗ ਰੂਮ ਦਾ ਜ਼ਾਇਜਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਿਸਪੈਚ ਸੈਂਟਰ ਅਤੇ ਈ.ਵੀ ਐੱਮ ਦੀ ਕਮਿਸ਼ਨਿੰਗ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਕੀਤੀ ਜਾਵੇ।

ਉਨ੍ਹਾਂ ਵਲੋਂ ਲੋਕ ਨਿਰਮਾਣ ਵਲੋਂ ਸਟਰਾਂਗ ਰੂਮ ਤੇ ਡਿਸਪੈਚ ਸੈਂਟਰ ਦੇ ਬਣਾਏ ਨਕਸ਼ੇ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਕੀਤੀ ਜਾ ਰਹੀ ਕਾਰਗੁਜ਼ਾਰੀ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਹੂਲਤ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਹਰ ਪੱਧਰ ਉਤੇ ਲਾਗੂ ਕੀਤਾ ਜਾਵੇ।

ਇਸ ਉਪਰੰਤ ਜ਼ਿਲ੍ਹਾ ਚੋਣ ਅਫਸਰ, ਐੱਸ ਐੱਸ ਪੀ ਅਤੇ ਵਧੀਕ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਪੂਜਾ ਸ਼ਿਆਲ ਗਰੇਵਾਲ ਨੇ ਸਰਕਾਰੀ ਸੀਨੀ ਸੈਕੰ ਸਕੂਲ ਬੇਲਾ ਅਤੇ ਸਰਕਾਰੀ ਪ੍ਰਇਮਰੀ/ਮਿਡਲ ਸਮਰਾਟ ਸਕੂਲ ਜਟਾਣਾ ਵਿਖੇ ਪੋਲਿੰਗ ਬੂਥਾਂ ਦਾ ਵੀ ਨਿਰੀਖਣ ਕੀਤਾ ਜਿੱਥੇ ਉਨ੍ਹਾਂ ਮੌਕੇ ਉਤੇ ਹਾਜ਼ਰ ਬੀ ਐਲ ਓਜ਼ ਤੋਂ ਬੂਥਾਂ ਸਬੰਧੀ ਜਾਣਕਾਰੀ ਲਈ ਗਈ ਅਤੇ ਐਸ.ਡੀ.ਐਮ ਅਮਰੀਕ ਸਿੰਘ ਨੂੰ ਆਦੇਸ਼ ਦਿੱਤੇ ਕਿ ਹਰ ਪੋਲਿੰਗ ਬੂਥ ਉਤੇ ਨਿਯਮ ਅਨੁਸਾਰ ਪੁੱਖਤਾ ਪ੍ਰਬੰਧ ਕੀਤੇ ਜਾਣ ਅਤੇ ਦਿਵਿਆਂਗਜਨਾਂ ਲਈ ਰੈਂਪ ਵੀ ਬਣਾਏ ਜਾਣ ਅਤੇ ਵੋਟਰਾਂ ਦੀ ਸਹੂਲਤਾਂ ਲਈ ਪੋਲਿੰਗ ਬੂਥਾਂ ਵਿਖ਼ੇ ਸਾਈਨ ਬੋਰਡ ਲਗਵਾਏ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਪ੍ਰੀਤੀ ਯਾਦਵ ਨੇ ਮੌਕੇ ਉਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵਲੋਂ ਜਾਰੀ ਹਦਾਇਤਾਂ ਨੂੰ ਤੁਰੰਤ ਅਮਲ ਵਿਚ ਲਿਆਂਦਾ ਜਾਵੇ, ਉਨ੍ਹਾਂ ਵਲੋਂ ਇਨ੍ਹਾਂ ਪ੍ਰਬੰਧਾਂ ਸਬੰਧੀ ਸਮੀਖਿਆ ਅਗਲੇ ਦੌਰੇ ਦੌਰਾਨ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਸਵੀਪ ਗਤੀਵਿਧੀਆ ਵਿਆਪਕ ਪੱਧਰ ਉੱਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋ ਇਸ ਵਾਰ 70 ਫ਼ੀਸਦ ਪਾਰ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵਲੋਂ ਬੂਥ ਪੱਧਰ ਉਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ, ਈ ਵੀ ਐੱਮ ਅਤੇ ਵੀ ਵੀ ਪੈਟ ਮਸ਼ੀਨਾ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।