Close

Chief Agriculture Officer Instead of burning the stubble should be wrapped in the field.

Publish Date : 09/11/2023
Chief Agriculture Officer Instead of burning the stubble should be wrapped in the field.

*ਪਰਾਲੀ ਨੂੰ ਸਾੜਨ ਦੀ ਬਿਜਾਏ ਖੇਤ ਵਿੱਚ ਸਮੇਟਿਆ ਜਾਵੇ ਮੁੱਖ ਖੇਤੀਬਾੜੀ ਅਫ਼ਸਰ*

ਰੂਪਨਗਰ, 9 ਨਵੰਬਰ: ਖੇਤੀਬਾੜੀ ਅਤੇ ਕਿਸਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਆਈ ਈ ਸੀ ਕੰਪੋਨੈਂਟ ਅਧੀਨ ਵੱਖ-ਵੱਖ ਗਤੀਵਿਧੀਆ ਕੀਤੀਆ ਜਾ ਰਹੀਆ ਹਨ। ਇਨ੍ਹਾਂ ਗਤੀਵਿਧੀਆ ਵਿਚੋ ਇਕ ਪ੍ਰਚਾਰਕ ਵੈਨਾਂ ਚਲਾਈਆਂ ਜਾ ਰਹੀਆਂ ਹਨ। ਪਿੰਡ ਕਲਾਰਾਂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਨੂੰ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋ ਰਹੇ ਵਾਤਾਵਰਣ ਪ੍ਰਦੂਸ਼ਣ, ਜ਼ਮੀਨ ਦੀ ਸਿਹਤ ਦਾ ਨੁਕਸਾਨ ਅਤੇ ਕਿਸਾਨਾਂ ਦੇ ਵਿੱਤੀ ਨੁਕਸਾਨਾਂ ਬਾਰੇ ਗੀਤਾ, ਸਲੋਗਨਾਂ ਅਤੇ ਲਿਟਰੇਚਰ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਉਨ੍ਹਾਂ ਦੱਸਿਆ ਗਿਆ ਕਿ ਇਨ੍ਹਾਂ ਵੈਨਾਂ ਨੂੰ ਪੰਜਾਬ ਰਿਮੋਟ ਸੈਸਿੰਗ ਸੈਂਟਰ ਵੱਲੋਂ ਪਿਛਲੇ ਸਾਲਾਂ ਦੌਰਾਨ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਰਿਪੋਰਟ ਦਿੱਤੀ ਗਈ ਸੀ ਉਨ੍ਹਾਂ ਪਿੰਡਾਂ ਵਿੱਚ ਵਿਸ਼ੇਸ਼ ਤੌਰ ਤੇ ਇਹ ਵੈਨਾਂ ਚਲਾਈਆ ਜਾ ਰਹੀਆ ਹਨ । ਇਸ ਮੌਕੇ ਪਵਿੱਤਰ ਸਿੰਘ ਏ.ਐਸ.ਆਈ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਕਣਕ ਦੀ ਬਿਜਾਈ ਜ਼ੀਰੋ ਟਿੱਲ ਡਰਿਲ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫ਼ੇਸ ਸੀਡਰ ਮਸ਼ੀਨ ਰਾਹੀ ਕੀਤੀ ਜਾਵੇ। ਇਸ ਮੌਕੇ ਕਿਸਾਨ ਲਖਵੀਰ ਸਿੰਘ ਵਗੈਰਾ ਹਾਜ਼ਰ ਸਨ।