Close

Chief Electoral Officer Punjab Anindita Mitra conducted quarterly inspection of EVM/VVPAT warehouse in Rupnagar

Publish Date : 28/03/2026
Chief Electoral Officer Punjab Anindita Mitra conducted quarterly inspection of EVM/VVPAT warehouse in Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿੱਤਰਾ ਵੱਲੋਂ ਰੂਪਨਗਰ ‘ਚ ਈ.ਵੀ.ਐਮ/ਵੀ.ਵੀ.ਪੈਟ ਵੇਅਰਹਾਊਸ ਦੀ ਤਿਮਾਹੀ ਜਾਂਚ ਕੀਤੀ ਗਈ

ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੋਟਰ ਮੈਪਿੰਗ ਤੇ ਐਸਆਈਆਰ-2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਰੂਪਨਗਰ, 28 ਮਾਰਚ: ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਈ.ਵੀ.ਐੱਮ/ਵੀ.ਵੀ.ਪੈਟ ਦੀ ਮਸ਼ੀਨਾਂ ਵਾਲੇ ਵੇਅਰਹਾਊਸ ਦੀ ਤਿਮਾਹੀ ਪੜਤਾਲ ਕੀਤੀ ਗਈ, ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ ਵੀ ਹਾਜ਼ਰ ਸਨ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਇਸ ਦੌਰਾਨ ਵੇਅਰਹਾਊਸ ਵਿੱਚ ਸਟੋਰ ਕੀਤੀਆਂ ਗਈਆਂ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਮੈਬਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਇਸ ਨਿਰੀਖਣ ਵਿੱਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ/ਨੁਮਾਇੰਦੇ – ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ. ਭੁਪਿੰਦਰ ਸਿੰਘ, ਸੀ.ਪੀ.ਆਈ.ਐੱਮ ਤੋਂ ਸ. ਗੁਰਦੇਵ ਸਿੰਘ ਬਾਗੀ, ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਸੁਰਜੀਤ ਲਾਲ ਅਤੇ ਸ. ਦੌਲਤ ਸਿੰਘ ਵੱਲੋਂ ਹਿੱਸਾ ਲਿਆ ਗਿਆ।

ਇਸ ਉਪਰੰਤ ਮੁੱਖ ਚੋਣ ਅਫਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜ਼ਿਸਟਰੇਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜ਼ਿਸਟਰੇਸ਼ਨ ਅਫਸਰ 1 ਅਤੇ 2 ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੀ ਮੁਹਿੰਮ ਅਧੀਨ ਚੱਲ ਰਹੀ ਵੋਟਰ ਮੈਪਿੰਗ ਅਤੇ ਸਮੇਂ-ਸਮੇਂ ਸਿਰ ਜਾਣ ਵਾਲੀਆਂ ਹੋਰ ਦਫਤਰੀ ਰਿਪੋਰਟਾਂ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਹੋਏ ਸਮੂਹ ਅਧਿਕਾਰੀਆਂ ਨੂੰ ਸੂਚਿਤ ਕੀਤਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਕੰਮ ਬਹੁਤ ਜਲਦ ਸ਼ੁਰੂ ਹੋ ਰਿਹਾ ਹੈ ਇਸ ਲਈ ਇਸਦੀ ਮਹੱਤਤਾ ਨੂੰ ਦੇਖਦੇ ਹੋਏ ਆਪਣੇ-ਆਪਣੇ ਪੱਧਰ ਤੇ ਤਿਆਰੀਆਂ ਮੁਕੰਮਲ ਕਰ ਲੈਣ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਵੱਲੋਂ ਇਸ ਤੋਂ ਇਲਾਵਾ ਸਮੂਹ ਈ.ਆਰ.ਓਜ਼ ਆਪਣੇ-ਆਪਣੇ ਅਧੀਨ ਆਉਂਦੇ ਬੀ.ਐਲ.ਓਜ਼ ਨਾਲ ਮੀਟਿੰਗ ਕਰਕੇ ਵੋਟਰ ਮੈਪਿੰਗ ਦਾ ਕੰਮ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸ਼ੁਰੂ ਹੋਣ ਤੋਂ ਪਹਿਲਾ-ਪਹਿਲਾ ਜਲਦ 100 ਫ਼ੀਸਦੀ ਪੂਰਾ ਕਰਵਾਉਣ।

ਉਨ੍ਹਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਕੀਤੀਆਂ ਕਾਰਵਾਈਆਂ ਅਤੇ ਹਦਾਇਤਾ ਬਾਰੇ ਸੰਖੇਪ ਰੂਪ ਵਿੱਚ ਜਾਣੂ ਕਰਵਾਉਂਦਿਆ ਸਮੇਂ ਸਿਰ ਕੰਮ ਮੁਕੰਮਲ ਕਰਨ ਲਈ ਕਿਹਾ ਗਿਆ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਆਮ ਜਨਤਾ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ – 2026 ਦੇ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਹ ਕੰਮ ਸੂਚਾਰੂ ਢੰਗ ਨਾਲ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਸਮੇ ਸਿਰ ਨੇਪੜੇ ਚੜ੍ਹਾਇਆ ਜਾ ਸਕੇ।

ਇਸ ਮੀਟਿੰਗ ਐਸ.ਪੀ. ਹੈੱਡਕੁਆਟਰ ਸ਼੍ਰੀ ਅਰਵਿੰਦ ਮੀਨਾ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਸੁਖਪਾਲ ਸਿੰਘ, ਐਸ.ਡੀ.ਐਮ. ਰੂਪਨਗਰ ਸ. ਜਸਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਸ. ਪਰਦੀਪ ਸਿੰਘ ਬੈਂਸ, ਚੋਣ ਤਹਿਸੀਲਦਾਰ ਰੂਪਨਗਰ ਸ. ਪਲਵਿੰਦਰ ਸਿੰਘ ਬੈਂਸ, ਐਸ.ਐਚ.ਓ ਸਿਟੀ ਥਾਣਾ ਰੂਪਨਗਰ ਪਵਨ ਚੌਧਰੀ ਅਤੇ ਚੋਣ ਦਫਤਰ ਰੂਪਨਗਰ ਦੇ ਕਈ ਹੋਰ ਕਰਮਚਾਰੀ ਵੀ ਸ਼ਾਮਿਲ ਹੋਏ।