Chief Minister Field Officer made a surprise visit to Government Senior Secondary School Kishanpura
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਮੁੱਖ ਮੰਤਰੀ ਫ਼ੀਲਡ ਅਫਸਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਦਾ ਕੀਤਾ ਅਚਨਚੇਤ ਦੌਰਾ
ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਵੀ ਖਾਦਾ
ਰੂਪਨਗਰ, 5 ਅਕਤੂਬਰ: ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ ਵੱਲੋਂ ਬਲਾਕ ਰੂਪਨਗਰ ਦੇ ਪਿੰਡ ਕਿਸ਼ਨਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫਸਰ ਨੇ ਚੈਕਿੰਗ ਦੌਰਾਨ ਮਿਡ ਡੇਅ ਮੀਲ ਦਾ ਭੋਜਨ ਵੀ ਖਾਦਾ ਅਤੇ ਭੋਜਨ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ।
ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਫ਼ੀਲਡ ਅਫਸਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਵੱਜੋਂ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਨਾਲ ਬੱਚਿਆਂ ਦੀ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਸਕੂਲ ਸਟਾਫ ਨੂੰ ਹਦਾਇਤ ਕਰਦਿਆਂ ਆਪਣੇ ਫਰਜ਼ਾਂ ਤੇ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਰਿੰਦਰਪਾਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੰਜਨਾ ਕਤਿਆਲ ਵੀ ਹਾਜ਼ਰ ਸਨ।