Child Welfare Committee and Juvenile Justice Board to be restructured in the district – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ – ਡਿਪਟੀ ਕਮਿਸ਼ਨਰ
ਰੂਪਨਗਰ, 28 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਵ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ, ਜ਼ਿਲ੍ਹੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ ਜਿਸ ਕਰਕੇ ਹੁਣ ਜੁਵੈਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਇਨ੍ਹਾਂ ਦੀ ਨਿਯੁਕਤੀ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in ਤੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਕਰਨ ਦੀ ਅੰਤਿਮ ਮਿਤੀ 17 ਜੂਨ 2025 ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 153-A ਜ਼ਿਲ੍ਹਾ ਕੰਪਲੈਕਸ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਅਤੇ ਫੋਨ ਨੰਬਰ 01881-222299 ਤੇ ਸੰਪਰਕ ਕੀਤਾ ਜਾ ਸਕਦਾ ਹੈ।