Close

Citizens are required to act with restraint instead of panicking in the situation in the District : SSP Shri Vivek S Soni

Publish Date : 09/07/2023
Citizens are required to act with restraint instead of panicking in the situation in the District : SSP Shri Vivek S Soni

ਜ਼ਿਲ੍ਹੇ ਵਿਚ ਬਣੇ ਹਲਾਤਾਂ ਵਿਚ ਨਾਗਰਿਕਾਂ ਨੂੰ ਘਬਰਾਉਣ ਦੀ ਥਾਂ ਸੰਜਮ ਨਾਲ ਕੰਮ ਲੈਣ ਦੀ ਲੋੜ: ਐੱਸ.ਐੱਸ.ਪੀ ਸ਼੍ਰੀ ਵਿਵੇਕ ਐੱਸ ਸੋਨੀ

ਰੂਪਨਗਰ, 9 ਜੁਲਾਈ: ਭਾਰੀ ਬਾਰਿਸ਼ ਕਾਰਨ ਜ਼ਿਲ੍ਹੇ ਵਿਚ ਬਣੇ ਹਲਾਤਾਂ ਵਿਚ ਨਾਗਰਿਕਾਂ ਨੂੰ ਘਬਰਾਉਣ ਦੀ ਥਾਂ ਸੰਜਮ ਨਾਲ ਕੰਮ ਲੈਣ ਦੀ ਲੋੜ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਜਿਆਦਾ ਜਰੂਰੀ ਕੰਮ ਤੋਂ ਬਿਨਾਂ ਸੜਕਾਂ ‘ਤੇ ਸਫ਼ਰ ਕਰਨ ਤੋਂ ਬਚਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਭਵਨ ਦੇ ਨੇੜੇ ਸਰਹਿੰਦ ਨਹਿਰ ‘ਚ ਸੜਕ ਵਿਚ ਪਾੜ ਪੈ ਗਿਆ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸੜਕ ਵੱਲ ਕੋਈ ਵੀ ਨਾ ਆਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭਾਰੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਵੱਧ ਚੁੱਕਾ ਹੈ ਨਹਿਰਾਂ, ਚੋਇਆਂ ਅਤੇ ਦਰਿਆਵਾਂ ਤੋਂ ਇਲਾਵਾ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਟ੍ਰੈਫਿਕ ਦੀ ਸਮੱਸਿਆ, ਰੋਡ ਨੁਕਸਾਨੇ ਜਾਣ, ਵਹੀਕਲ ਦੇ ਫਸ ਜਾਣ ਜਾਂ ਕੋਈ ਲੋੜ ਉਤੇ ਹੈਲਪ ਲਾਈਨ ਨੰਬਰ 112 ਉਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਵਿੱਚ ਲੱਗੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਆਪਣਾ ਸਹਿਯੋਗ ਦੇਣ।

ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਸਪੈਸ਼ਲਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿਸੇ ਵੀ ਐਮਰਜੈਂਸੀ ਦੇ ਸਮੇਂ ਵਿਚ ਉਨ੍ਹਾਂ ਦੇ ਮੋਬਾਈਲ ਨੰਬਰ +917009076566 ਉਤੇ ਵਟਸਐੱਪ ਜਾਂ ਫੋਨ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ