City residents will get a 10% discount on property tax payments made by September 30 – President Inderpal Singh Raju Satyal.
ਸ਼ਹਿਰ ਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤੇ ਮਿਲੇਗੀ 10 ਪ੍ਰਤੀਸ਼ਤ ਛੂਟ – ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ
ਰੂਪਨਗਰ – 11 ਸਤੰਬਰ – ਨਗਰ ਕੌਂਸਲ ਰੋਪੜ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਅਧੀਨ ਸ਼ਹਿਰਵਾਸੀਆਂ ਨੂੰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ 10 ਫੀਸਦੀ ਛੂਟ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਲਾਭ ਲੈਣਾ ਚਾਹੀਦਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਾਸੀ ਪਾਣੀ ਅਤੇ ਸੀਵਰੇਜ਼ ਦੇ ਬਿੱਲ ਵੀ ਸਮੇਂ ਅਨੁਸਾਰ ਜਮਾਂ ਕਰਵਾਉਣ ਤਾਂ ਜੋ ਸ਼ਹਿਰ ਵਿੱਚ ਵਿਕਾਸ ਦੇ ਚੱਲ ਰਹੇ ਕੰਮਾਂ ਨੂੰ ਹੋਰ ਗਤੀ ਨਾਲ ਤੇਜ਼ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮਾ ਕਰਵਾਉਣ ਤੇ 10 ਫੀਸਦੀ ਸੂਟ ਦਾ ਸ਼ਹਿਰ ਵਾਸੀਆਂ ਨੂੰ ਲਾਭ ਲੈਣਾ ਚਾਹੀਦਾ ਹੈ ਅਤੇ ਇਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਰੋਪੜ ਵੱਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਸਫਾਈ ਮੁਹਿੰਮ ਵੀ ਚੱਲ ਰਹੀ ਹੈ। ਇਸ ਵਿੱਚ ਵੀ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਲੋੜ ਹੈ ਤਾਂ ਜੋ ਰੋਪੜ ਸ਼ਹਿਰ ਨੂੰ ਸਾਫ ਅਤੇ ਸੁੰਦਰ ਬਣਾਇਆ ਜਾ ਸਕੇ।