Close

Conducting the upcoming Lok Sabha elections with fairness and transparency is our first responsibility: Deputy Commissioner

Publish Date : 17/03/2024
Conducting the upcoming Lok Sabha elections with fairness and transparency is our first responsibility: Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਕਰਵਾਉਣਾ ਸਾਡੀ ਪਹਿਲੀ ਜ਼ਿੰਮਵਾਰੀ: ਡਿਪਟੀ ਕਮਿਸ਼ਨਰ

7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ, 14 ਮਈ ਨਾਮਜ਼ਦਗੀ ਦਾਖਲ ਕਰਨ ਦੀ ਅੰਤਿਮ ਮਿਤੀ, 15 ਮਈ ਨਾਮਜ਼ਦਗੀਆਂ ਦੀ ਜਾਂਚ ਪੜਤਾਲ, 17 ਮਈ ਉਮੀਦਵਾਰੀ ਵਾਪਿਸ ਲੈਣ, 1 ਜੂਨ ਚੋਣਾਂ, 4 ਜੂਨ ਨੂੰ ਵੋਟਾਂ ਦੀ ਗਿਣਤੀ 6 ਜੂਨ, 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ

31 ਮਾਰਚ ਤੱਕ ਲਾਇਸੰਸੀ ਅਸਲਾਧਾਰੀ ਆਪਣਾ ਅਸਲਾ ਲੋਕਲ ਥਾਣੇ ਜਾਂ ਲਾਇਸੰਸੀ ਡੀਲਰਾਂ ਕੋਲ ਜਮ੍ਹਾ ਕਰਵਾਉਣ ਲਈ ਪਾਬੰਦ: ਐਸ.ਐਸ.ਪੀ

ਹਰ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ ਵੀ ਚਲਾਏ ਜਾ ਰਹੇ ਕਿਸੇ ਵੀ ਤਰ੍ਹਾਂ ਦੇ ਭੜਕਾਊ ਬਿਆਨ ਤੇ ਤੱਥ ਰਹਿਤ ਜਾਣਕਾਰੀ ਜਾਰੀ ਕਰਨ ਤੋਂ ਪ੍ਰਹੇਜ਼ ਕਰਨ ਦੀ ਹਦਾਇਤ

ਰੂਪਨਗਰ, 17 ਮਾਰਚ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ-2024 ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹੇ ਵਿਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ, ਜਿਸਦੀ ਸਖਤੀ ਨਾਲ ਪਾਲਣਾ ਕਰਨ ਲਈ ਸਾਰੇ ਵਿਭਾਗ/ਦਫਤਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਸਾਡੀ ਪਹਿਲੀ ਜ਼ਿੰਮੇਵਾਰੀ ਨਿਰੱਪਖਤਾ ਅਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਨੂੰ ਕਰਵਾਉਣ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਵੱਖ-ਵੱਖ ਟੀਮਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਜਨਤਕ ਥਾਵਾਂ ਤੇ ਲਗਾਏ ਗਏ ਪੋਸਟਰ/ਬੈਨਰ/ਸਟਿੱਕਰ ਆਦਿ ਹਟਾਏ ਜਾ ਰਹੇ ਹਨ। ਪਿਛਲੀਆਂ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਵੋਟਾਂ ਵਿੱਚ ਈ.ਵੀ.ਐੱਮ ਅਤੇ ਵੀ.ਵੀ.ਪੀ.ਏ.ਟੀ ਦੀ ਵਰਤੋਂ ਕੀਤੀ ਜਾਵੇਗੀ, ਇਸ ਜ਼ਿਲ੍ਹੇ ਵਿੱਚ ਲੋੜੀਂਦੀਆਂ ਵੋਟਿੰਗ ਮਸ਼ੀਨਾਂ ਉਪਲੱਬਧ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਤੋਂ 10 ਦਿਨ ਪਹਿਲਾਂ ਤੱਕ ਕੇਵਲ ਨਵੀਆਂ ਵੋਟਾਂ ਬਣਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਲੋਕ ਸਭਾ ਚੋਣਾਂ 2024 ਦਾ ਕਾਰਜਕ੍ਰਮ ਸਾਂਝਾ ਕਰਦਿਆਂ ਕਿਹਾ ਕਿ ਸੂਬੇ ਵਿਚ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ, 14 ਮਈ ਨਾਮਜ਼ਦਗੀ ਦਾਖਲ ਕਰਨ ਦੀ ਅੰਤਿਮ ਮਿਤੀ, 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ ਪੜਤਾਲ, 17 ਮਈ ਨੂੰ ਉਮੀਦਵਾਰੀ ਵਾਪਿਸ ਲੈਣ, 1 ਜੂਨ ਨੂੰ ਚੋਣਾਂ, 4 ਜੂਨ ਨੂੰ ਵੋਟਾਂ ਦੀ ਗਿਣਤੀ 6 ਜੂਨ, 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ

ਲੋਕ ਸਭਾ ਚੋਣਾਂ ਹਲਕਾ 06-ਆਨੰਦਪੁਰ ਸਾਹਿਬ ਦੇ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 45-ਗੜ੍ਹਸ਼ੰਕਰ, ਜ਼ਿਲ੍ਹਾ ਨਵਾਂਸ਼ਹਿਰ ਦੇ 46-ਬੰਗਾ, 47-ਨਵਾਂਸ਼ਹਿਰ, 48-ਬਲਾਚੋਰ, ਜ਼ਿਲ੍ਹਾ ਰੂਪਨਗਰ ਦੇ 49-ਆਨੰਦਪੁਰ ਸਾਹਿਬ, 50-ਰੂਪਨਗਰ, 51-ਚਮਕੌਰ ਸਾਹਿਬ ਤੇ ਮੋਹਾਲੀ ਜਿਲ੍ਹੇ ਦੇ 52-ਖਰੜ ਤੇ 53-ਐਸ.ਏ.ਐਸ. ਨਗਰ ਅਸੈਂਬਲੀ ਸੈਗਮੈਂਟ ਪੈਂਦੇ ਹਨ। ਇਸ ਤਰ੍ਹਾਂ ਲੋਕ ਸਭਾ ਚੋਣ ਹਲਕੇ ਵਿੱਚ ਕੁੱਲ 17,06,935 ਵੋਟਰ ਹਨ ਅਤੇ ਕੁੱਲ 8,459 ਸਰਵਿਸ ਵੋਟਰ ਹਨ, ਜੋ 06-ਆਨੰਦਪੁਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਐਕਸਪੈਂਡੀਚਰ ਮੋਨੀਟਰਿੰਗ ਦੀਆਂ ਵੱਖ-ਵੱਖ ਟੀਮਾਂ, ਜਿਵੇਂ ਕਿ 29 ਫਲਾਇੰਗ ਸਕੁਏਡ ਟੀਮਾਂ, 33 ਸਟੇਟਿਕ ਸਰਵੇਲੈਂਸ ਟੀਮਾਂ, 21 ਵੀਡੀਓ ਸਰਵੇਲੈਂਸ ਟੀਮਾਂ, 04 ਅਕਾਊਂਟਿੰਗ ਟੀਮਾਂ, 04 ਵੀਡੀਓ ਵਿਊਇੰਗ ਟੀਮਾਂ ਦਾ ਗਠਨ ਕਰ ਲਿਆ ਗਿਆ ਹੈ ਤੇ ਇਹਨਾਂ ਸਾਰੀਆਂ ਟੀਮਾਂ ਦੀ ਟ੍ਰੇਨਿੰਗ ਵੀ ਕਰਵਾ ਦਿੱਤੀ ਗਈ ਹੈ। ਇਹ ਸਾਰੀਆਂ ਟੀਮਾਂ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਕਾਨੂੰਨੀ ਤੇ ਗੈਰ-ਕਾਨੂੰਨੀ ਖਰਚੇ ਤੇ ਨਿਗਰਾਨੀ ਰੱਖੇਗੀ ਤੇ ਬਣਦਾ ਖਰਚਾ ਉਹਨਾਂ ਦੇ ਖਾਤੇ ਵਿੱਚ ਬੁੱਕ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਆਮ ਜਨਤਾ ਲਈ ਜਿਲ੍ਹਾ ਤੇ ਅਸੈਂਬਲੀ ਸੈਗਮੈਂਟ ਪੱਧਰ ਤੇ 24 ਘੰਟੇ ਲਈ ਸ਼ਿਕਾਇਤ ਸੈੱਲ ਸਥਾਪਿਤ ਕੀਤੇ ਗਏ ਹਨ ਤੇ ਇਹਨਾਂ ਸੈੱਲਾਂ ਤੇ ਲੋੜੀਂਦਾ ਸਟਾਫ ਵੀ ਨਿਯੁਕਤ ਕਰ ਦਿੱਤਾ ਗਿਆ। ਇਹ ਸ਼ਿਕਾਇਤ ਸੈੱਲ ਚੋਣ ਜਾਬਤੇ ਦੀ ਘੋਸ਼ਣਾ ਤੋਂ ਤੁਰੰਤ ਬਾਅਦ ਐਕਟਿਵ ਹਨ।

ਇਸ ਮੌਕੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਇਸੰਸੀ ਅਸਲਾਧਾਰੀ ਆਪਣਾ ਅਸਲਾ ਲੋਕਲ ਥਾਣੇ ਵਿਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 31 ਮਾਰਚ 2024 ਨੂੰ ਸ਼ਾਮ 5 ਵਜੇ ਤੱਕ ਜਮ੍ਹਾ ਕਰਵਾਉਣ ਲਈ ਪਾਬੰਦ ਹੋਣਗੇ ਅਤੇ ਜੇਕਰ ਕੋਈ ਨਾਗਰਿਕ ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਹੁਣ ਤੱਕ ਵੱਖ-ਵੱਖ ਮਾਮਲਿਆਂ ਨਾਲ ਸਬੰਧਿਤ ਜ਼ਿਲ੍ਹੇ ਦੇ 35 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਗੈਰ ਜਮਾਨਤੀ ਵਾਰੰਟ ਵਾਲੇ ਕੇਵਲ 10 ਮੁਲਜ਼ਿਮਾਂ ਦੇ ਮਾਮਲੇ ਲੰਬਿਤ ਹਨ।

ਸ. ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਕੇਂਦਰੀ ਕੇਂਦਰੀ ਸੁਰੱਖਿਆ ਬਲਾਂ ਦੀ ਇੱਕ ਟੁੱਕੜੀ ਜ਼ਿਲ੍ਹੇ ਵਿਚ ਤਾਇਨਾਤ ਹੈ ਅਤੇ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ ਤਾਂ ਜੋ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕੀਤਾ ਜਾ ਸਕੇ।

ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹੇ ਵਿਚ 18 ਅੰਤਰਰਾਜੀ ਨਾਕੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਹਰ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ ਵੀ ਚਲਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਹ ਹਦਾਇਤ ਜਾਰੀ ਕੀਤੀ ਗਈ ਹੈ ਕਿ ਮੀਡੀਆ ਵਲੋਂ ਚੋਣਾਂ ਸਬੰਧੀ ਕੋਈ ਵੀ ਸੂਚਨਾ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਸਹਿਤ ਪੁਸ਼ਟੀ ਕਰ ਲਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਭੜਕਾਊ ਬਿਆਨਾਂ ਨੂੰ ਜਾਰੀ ਕਰਨ ਤੋਂ ਪ੍ਰਹੇਜ਼ ਕੀਤਾ ਜਾਵੇ।