Continuous efforts are being made by the health department to prevent dengue and chikungunya disease
ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਹਨ ਨਿਰੰਤਰ ਉਪਰਾਲੇ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ: ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਪ੍ਰਭਲੀਨ ਕੌਰ
ਰੂਪਨਗਰ, 26 ਜੁਲਾਈ: ਸਿਵਲ ਸਰਜਨ ਡਾ. ਮਨੂੰ ਵਿੱਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਜਗ੍ਹਾਂ ਤੇ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਰੈਡ ਕਰਾਸ ਭਵਨ, ਟ੍ਰੇਨਿੰਗ ਸੈਂਟਰ, ਬੈਂਕ, ਸਰਕਾਰੀ ਰਿਹਾਇਸ, ਸਰਕਾਰੀ ਪੀ.ਡਬਲਯੂ ਰਿਹਾਇਸ਼, ਸੁਵਿਧਾ ਕੇਂਦਰ, ਆਈ.ਆਈ.ਟੀ ਲੜਕੀਆ ਅਤੇ ਅਫਸਰ ਰਿਹਾਇਸ ਕਲੋਨੀ ਰੂਪਨਗਰ ਵਿਜਟ ਕੀਤੇ ਗਏ।
ਸਿਹਤ ਟੀਮ ਵੱਲੋਂ ਰੈਡ ਕਰਾਸ ਭਵਨ ਵਿਖੇ ਲੋਕਾ ਨੂੰ ਡੇਂਗੂ ਅਤੇ ਚੀਕਨਗੂਨੀਆ ਸਬੰਧੀ ਜਾਗਰੂਕ ਕੀਤਾ ਗਿਆ। ਏ.ਐਮ.ਓ ਭੁਪਿੰਦਰ ਸਿੰਘ ਵੱਲੋਂ ਸਵੇਰ ਦੀ ਸਭਾ ਦੌਰਾਨ ਸਰਕਾਰੀ ਮਿਡਲ ਸਕੂਲ ਰੂਪਗਨਰ ਵਿਖੇ ਡੇਂਗੂ ਚੀਕਨਗੂਨੀਆ ਜਾਗਰੂਕਤ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਵਿਸਥਾਰਪੂਰਵ ਜਾਣਕਾਰੀ ਦਿੱਤੀ ਗਈ ਅਤੇ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।
ਡੇਂਗੂ ਅਤੇ ਚੀਕਨਗੂਨੀਆਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਇਹ ਗਤੀਵਿਧੀਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡੇਂਗੁ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ,ਗਮਲਿਆਂ, ਪੁਰਾਣੇ ਟਾਇਰਾਂ,ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਹਰ ਹਫਤੇ ਇੱਕ ਵਾਰ ਸਾਫ ਕਰਨਾ ਯਕੀਨੀ ਬਣਾਉਣ ਦੀ ਆਮ ਲੋਕਾਂ ਨੂੰ ਅਪੀਲ ਕੀਤੀ।