Dairy Entrepreneurship Training Course from February 23
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ ਤੋਂ
ਰੂਪਨਗਰ, 20 ਫਰਵਰੀ: ਡਿਪਟੀ ਡਾਇਰੈਕਟਰ ਡੇਅਰੀ ਸ. ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖ਼ਲਾਈ ਕੋਰਸ 23 ਫਰਵਰੀ 2026 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ ਚਾਹਵਾਨ ਡੇਅਰੀ ਫਾਰਮਰ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ ਦਸਵੀਂ ਪਾਸ ਹੋਣ ਤੇ ਪਹਿਲਾਂ ਘੱਟੋ-ਘੱਟ 5 ਪਸ਼ੂ ਰੱਖੇ ਹੋਣ, ਸਿਖ਼ਲਾਈ ਵਿੱਚ ਹਿੱਸਾ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਡੇਅਰੀ ਸਿਖ਼ਲਾਈ ਕੋਰਸ ਦੌਰਾਨ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਵੱਖ-ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖ਼ਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਤੇ ਡੇਅਰੀ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਤੇ ਸਬਸਿਡੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਚਾਹਵਾਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰ. 235, ਦੂਜੀ ਮੰਜਿਲ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਚੁਣੇ ਹੋਏ ਸਿਖਿਆਰਥੀਆਂ ਦੀ ਫੀਸ (ਜਨਰਲ ਕੈਟਾਗਰੀ ਲਈ 5000 ਰੁਪਏ ਤੇ ਅਨੁਸੂਚਿਤ ਜਾਤੀ ਲਈ 4000 ਰੁਪਏ) ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99157-06592 ’ਤੇ ਸੰਪਰਕ ਕੀਤਾ ਜਾ ਸਕਦਾ ਹੈ।