Close

DC And Concerned Officers Meeting with Farmers

Publish Date : 10/10/2018
DC and Officers Meeting with Farmers

DC and Concerned Officers Meeting with Farmers Press Note Dt 9th October 2018

Office of District Public Relations Officer, Rupnagar

ਵਾਤਾਵਰਣ ਦੀ ਸੁਰੱਖਿਆ ਲਈ ਹੋਣਾ ਚਾਹੀਦਾ ਹੈ ਵਚਨਬੱਧ

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਰੱਖੋ ਸਵੱਛ

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਦੇਣ ਤਰਜ਼ੀਹ

ਰੂਪਨਗਰ, 09 ਅਕਤੂਬਰ:

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਹਿੱਤ ਬੀਤੀ ਸ਼ਾਮ ਸਥਾਨਿਕ ਰੈਸਟ ਹਾਊਸ ਵਿਖੇ ਜ਼ਿਲ੍ਹੇ ਦੇ ਵਖ ਵਖ ਬਲਾਕਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਇਕ

ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਕੇਵਲ ਕਿਸਾਨਾਂ ਦਾ ਹੀ ਨਹੀਂ ਬਲਕਿ ਇਸ ਨਾਲ ਸਾਰੇ ਹੀ ਜੁੜੇ ਹੋਏ ਹਨ। ਪਰਾਲੀ ਨੁੰ ਅੱਗ ਲਾਉਣ ਦਾ ਸਭ ਤੋਂ ਵੱਧ ਨੁਕਸਾਨ ਕਿਸਾਨ ਨੂੰ ਖੁੱਦ ਹੁੰਦਾ ਹੈ। ਕਿਉਂਕਿ ਅੱਗ ਲਾਉਣ ਸਮੇਂ ਸਭ ਤੋਂ ਪਹਿਲਾਂ ਕਿਸਾਨ ਨੂੰ ਖੁਦ ਇਸ ਦੇ ਪ੍ਰਦੂਸ਼ਣ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਉਪਰੰਤ ੳਸਦਾ ਪਰਿਵਾਰ , ਪਿੰਡ ਅਤੇ ਸਮੂਚਾ ਵਾਤਾਵਰਨ ਗੰਦਲਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨੂੰ ਮਾਨਯੋਗ ਸੁਪਰੀਮ ਕੌਰਟ ਅਤੇ ਰਾਸ਼ਟਰੀ ਗਰੀਨ ਟ੍ਰੀਬਿਊਨਲ ਵਲੋਂ ਸੈਟੇਲਾਈਟ ਰਾਹੀਂ ਨਿਗਰਾਨੀ ਰਖਦੇ ਹੋਏ ਖੁੱਦ ਮੋਨੀਟਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਅੱਗ ਲਾਉਣ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਜੀ ਜਿਮੇਵਾਰੀ ਨਿਸ਼ਚਿਤ ਕੀਤੀ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਚਲਾ ਕੇ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦਿਤਾ ਜਾਵੇ।

ਇਸ ਮੌਕੇ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਪਿਛਲੇ ਸਾਲ ਜ਼ਿਲ੍ਹੇ ਦੇ ਕੇਵਲ 40 ਤੋਂ 50 ਕਿਸਾਨਾਂ ਨੇ ਹੀ ਪਰਾਲੀ ਨੂੰ ਅੱਗ ਲਾਈ ਸੀ।ਇਸ ਅੱਗ ਨਾਲ ਫੈਲਣ ਵਾਲੇ ਪ੍ਰਦੂਸ਼ਣ ਕਾਰਨ ਜਿਥੇ ਦਮੇ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ ਉਥੇ ਚਮੜੀ ਦੇ ਰੋਗ ਵੀ ਹੋ ਸਕਦੇ ਹਨ। ਇਸ ਨਾਲ ਜਮੀਨ ਹੇਠਲਾ ਪਾਣੀ ਪ੍ਰਦੂਸ਼ਤ ਹੋ ਰਿਹਾ ਹੈ ਅਤੇ ਆਉਣ ਵਾਲੇ ਪੀੜ੍ਹੀਆਂ ਵੀ ਬਿਮਾਰੀਆਂ ਨਾਲ ਜੂਝਣਗੀਆਂ। ਇਸ ਲਈ ਕਿਸੇ ਦੇ ਦਬਾਅ ਹੇਠ ਨਾ ਆਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਅਜਿਹਾ ਕਰਕੇ ਜੇਕਰ ਖੁਦ ਹੀ ਬਿਮਾਰ ਹੋ ਗਏ ਤਾਂ ਫਿਰ ਕੀ ਫਾਇਦਾ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿਤੀ ਜਾਵੇ ਤਾਂ ਜੋ ਜ਼ਿਲ੍ਹੇ ਦੀ ਪਵਿੱਤਰ ਧਰਤੀ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾਂ ਲਈ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਲਾਭ ਨਹੀਂ ਹੈ ਸਗੋਂ ਨੁਕਸਾਨ ਹੀ ਹੈ।

ਇਸ ਮੌਕੇ ਸ਼੍ਰੀ ਕੇਸਰ ਰਾਮ ਬੰਗਾ ਮੁਖ ਖੇਤੀਬਾੜੀ ਅਫਸਰ ਨੇ ਦਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਤਹਿਤ ਇਸ ਸਾਲ ਪਹਿਲਾਂ ਨਾਲੋਂ ਜਿਆਦਾ ਖੇਤੀ ਦੇ ਸੰਦ ਸਬਸਿਡੀ ਤੇ ਦਿਤੇ ਜਾ ਰਹੇ ਹਨ ਜਿੰਨਾਂ ਵਿਚ 66 ਹੈਪੀਸੀਡਰ,23 ਪੈਡੀਸਟਰਾਚੋਪਰ, 20 ਆਰਐਮਬੀ ਪਲਫ,44 ਜੀਰੋ ਟਿਲ ਡਰਿਲ,104 ਸੁਪਰ ਐਮ.ਐਸ.ਐਸ. ਤੇ 22 ਰੋਟਾਵੇਟਰਜ 50 ਫੀਸਦੀ ਤੋਂ 80 ਫੀਸਦੀ ਤੱਕ ਸਬਸਿਡੀ ਤੇ ਦਿਤੇ ਜਾ ਰਹੇ ਹਨ। ਇਸ ਲਈ ਪਰਾਲੀ ਨੂੰ ਨਾ ਸਾੜਦੇ ਹੋਏ ਇੰਨਾ ਸੰਦਾਂ ਨਾਲ ਸਾਂਭ ਸੰਭਾਲ ਕੀਤੀ ਜਾਵੇ।

ਇਸ ਦੌਰਾਨ ਸ਼੍ਰੀ ਅਮੇਸ਼ ਕੁਮਾਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦਸਿਆ ਕਿ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਖੇਤੀਬਾੜੀ ਸੰਦ ਦਿਤੇ ਜਾ ਰਹੇ ਹਨ ਜਿੰਨਾਂ ਵਿਚੋਂ 40 ਫੀਸਦੀ ਸੰਦ ਮਿਲ ਗਏ ਹਨ ਅਤੇ ਬਾਕੀ ਜਲਦੀ ਮਿਲ ਜਾਣਗੇ। ਸਰਕਾਰ ਨੇ ਇਹ ਵੱਡਾ ਉਪਰਾਲਾ ਕੀਤਾ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਲਈ 80 ਫੀਸਦੀ ਸਬਸਿਡੀ ਦਿਤੀ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੀਆਂ 103 ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਨੋਡਲ ਅਫਸਰ ਨਿਯੁਕਤ ਕਰ ਦਿਤੇ ਗਏ ਹਨ ਜੋ ਕਿ ਕਿਸਾਨਾਂ ਨਾਂਲ ਮੀਟਿੰਗ ਕਰਕੇ ਉਨਾਂ ਨੂੰ ਪਰਾਲੀ ਨੂੰ ਨਾ ਸਾੜਲ ਲਈ ਪ੍ਰੇਰਿਤ ਕਰੇਗਾ।

ਇਸ ਦੌਰਾਨ ਵੱਖ ਵੱਖ ਬਲਾਕਾਂ ਤੋਂ ਆਏ ਕਿਸਾਨਾਂ ਨੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਪਰਾਲੀ ਨੂੰ ਅੱਗ ਨਹੀਂ ਲਾਉਣਗੇ।

ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ), ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ. ਰੂਪਨਗਰ, ਸ਼੍ਰੀ ਕੇਸਰ ਰਾਮ ਬੰਗਾ ਮੁੱਖ ਖੇਤੀਬਾੜੀ ਅਫਸਰ,ਸ਼੍ਰੀ ਸਤਵੀਰ ਸਿੰਘ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼੍ਰੀ ਹਰਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪਾਵਰ ਕੌਮ,ਸ਼੍ਰੀ ਅਮੇਸ਼ ਕੁਮਾਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਵੱਖ ਵੱਖ ਬਲਾਕਾਂ ਦੇ ਕਿਸਾਨ ਹਾਜਰ ਸਨ।