Deputy Commissioner Asseses Flood Situation

Office of Distt. Public Relation Officer, Rupnagar.
Rupnagar, Dated 20th August, 2019
Deputy Commissioner Asseses Flood Situation
ਰੂਪਨਗਰ, 20 ਅਗਸਤ -ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਪੀੜਤਾਂ ਜਾਂ ਜ਼ੋ ਨੁਕਸਾਨ ਹੋਇਆ ਹੈ ਉਸ ਸੰਬਧੀ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਿਸ਼ ਰੁਕਣ ਦੇ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਘੱਟਣ ਨਾਲ ਕੁੱਝ ਰਾਹਤ ਮਿਲੀ ਹੈ ਅਤੇ ਉਮੀਦ ਹੈ ਕਿ ਥੋੜੇ ਦਿਨਾਂ ਤੱਕ ਹਾਲਾਤ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਣਗੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਪੀੜਤਾਂ ਨੂੰ ਦਵਾਈਆਂ ਜਾ ਸਿਹਤ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਜ਼ਰੂਰਤ ਹੈ ਤਾਂ ਉਸ ਜਗ੍ਹਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਜ਼ਰੂਰਤ ਅਨੁਸਾਰ ਦਵਾਈਆਂ ਮੁਹੱਈਆ ਕਰਵਾਈਆਂ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਸੜਕਾਂ , ਪਾਣੀ ਦੀਆਂ ਪਾਇਪਾਂ , ਰਿਹਾਇਸ਼ੀ ਘਰਾਂ ਜਾਂ ਹੋਰ ਕਿਸੇ ਤਰ੍ਹਾਂ ਦਾ ਕੋਈ ਉਸ ਸਬੰਧੀ ਵੀ ਇੱਕ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਪੀੜਤਾਂ ਨੂੰ ਹਰ ਤਰ੍ਹਾਂ ਦੀਆਂ ਬਨਿਆਦੀ ਸਹੂਲਤਾਂ ਮੁਹੱਇਆ ਕਰਾਉਣ ਦੇ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਸਾਰੇ ਵਿਭਾਗ ਦੇ ਅਧਿਕਾਰੀਆਂ ਵਲੋਂ ਬਚਾਅ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ,ਸ਼੍ਰੀ ਮਨਕਮਲ ਸਿੰਘ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।