Deputy Commissioner assured to solve the problems of the people while visiting the villages
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਰੂਪਨਗਰ, 3 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪਿੰਡ ਖੱਡ ਬਠਲੋਰ ਤੇ ਹੋਰ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਦਿਆਂ ਇਨ੍ਹਾਂ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਪਿੰਡ ਵਾਸੀਆਂ ਵਲੋਂ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਪਾਣੀ ਆ ਜਾਣ ਕਾਰਨ ਤੇ ਆਵਾਜਾਈ ਨਾ ਹੋਣ ਕਾਰਨ ਲੋਕ ਬੇਵੱਸ ਹੋ ਜਾਂਦੇ ਹਨ ਅਤੇ ਐਮਰਜੈਂਸੀ ਸੇਵਾਵਾਂ ਲੈਣ ਤੋਂ ਵਾਂਝੇ ਰਹਿ ਜਾਂਦੇ ਕਿਉਂ ਕਿ ਸ਼ਹਿਰ ਨਾਲ ਤੋਂ ਇਨ੍ਹਾਂ ਦਾ ਲਿੰਕ ਬਿਲਕੁਲ ਟੁੱਟ ਜਾਂਦਾ ਹੈ ਜਿਸ ਕਾਰਨ ਨਿੱਜੀ ਲੋੜਾਂ ਲਈ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਡਾ. ਪ੍ਰੀਤੀ ਯਾਦਵ ਵਲੋਂ ਇਨ੍ਹਾਂ ਲੋਕਾਂ ਦੀ ਸਮੱਸਿਆਵਾਂ ਨੂੰ ਸੁਣਦੇ ਹੋਏ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਸ. ਬਲਜਿੰਦਰ ਸਿੰਘ ਗਰੇਵਾਲ ਨੂੰ ਹਦਾਇਤ ਕੀਤੀ ਕਿ ਥੋੜ੍ਹੇ ਰਿਹਾਇਸ਼ ਵਾਲੇ ਖੇਤਰ ਵਿਚ ਪੁੱਲ਼ੀਆਂ ਬਣਾਉਣ ਦੀ ਤਜਵੀਜ਼ ਰੱਖੀ ਜਾਵੇ ਅਤੇ ਇਸ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਇਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸਮਾਂਬੱਧ ਸੀਮਾ ਵਿਚ ਹੱਲ ਕੀਤਾ ਜਾਵੇ।
ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਸੂਇਆਂ, ਨਦੀਆਂ-ਨਾਲਿਆਂ ਅਤੇ ਟੋਭਿਆਂ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਮੱਸਿਆ ਦਾ ਸਾਹਮਣਾ ਨਾ ਕਰਨ ਪਵੇ।