Close

Deputy Commissioner attended the prize distribution ceremony of Salempur School

Publish Date : 31/05/2023
Deputy Commissioner attended the prize distribution ceremony of Salempur School

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਵੱਲੋਂ ਸਲੇਮਪੁਰ ਸਕੂਲ ਦੇ ਇਨਾਮ ਵੰਡ ਸਮਾਰੋਹ ਵਿੱਚ ਕੀਤੀ ਸ਼ਿਰਕਤ

ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲ਼ੇ ਸਕੂਲ ਦੇ ਬੱਚਿਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ

ਮੋਰਿੰਡਾ, 31 ਮਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਮੈਰਿਟ ਵਿੱਚ ਆਏ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਸਾਡਾ ਉਦੇਸ਼ ਮਿੱਥਣਾ ਚਾਹੀਦਾ ਹੈ ਉਸ ਉਪਰੰਤ ਉਸ ਉਦੇਸ਼ ਨੂੰ ਪੂਰਾ ਕਰਨ ਲਈ ਕੜੀ ਮਿਹਨਤ ਕਰਨੀ ਚਾਹੀਦੀ ਹੈ ਜਿਸ ਨਾਲ ਅਸੀਂ ਆਪਣੀ ਹਰ ਮੰਜ਼ਿਲ ਨੂੰ ਸਰ ਕਰ ਸਕਦੇ ਹਾਂ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ,ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਫ਼ਤਹਿਗੜ੍ਹ ਸਾਹਿਬ ਸ.ਸੁਰਿੰਦਰ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ.ਅਮਰੀਕ ਸਿੰਘ ਸਿੱਧੂ ਵੱਲੋਂ 5100 ਰੁਪਏ ਦੇ ਇਨਾਮ ਵਜੋਂ ਦਿੱਤੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜ਼ਿਲ੍ਹੇ ਵਿੱਚੋਂ ਕਈ ਮੈਰਿਟਾਂ ਆਉਣ ਸਕੂਲ ਆਉਣ ਤੇ ਪ੍ਰਿੰਸੀਪਲ ਸ.ਮਲਕੀਤ ਸਿੰਘ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ।

ਮੈਨੇਜਰ ਇੰਡਸਟਰੀ ਵਿਭਾਗ ਸ. ਬਲਿੰਦਰ ਸਿੰਘ, ਸ.ਬਲਦੇਵ ਸਿੰਘ ਚਮਕੌਰ ਸਾਹਿਬ, ਸ.ਧਰਮਿੰਦਰ ਸਿੰਘ ਸਰਪੰਚ ਸਲੇਮਪੁਰ, ਬਾਬਾ ਸੁਰਮੁੱਖ ਸਿੰਘ ਓਇੰਦ, ਸ.ਪ੍ਰਿਤਪਾਲ ਸਿੰਘ ਸਰਪੰਚ ਓਇੰਦ, ਸ.ਗੁਰਿੰਦਰ ਸਿੰਘ ਸਰਪੰਚ ਰੋਲੂ ਮਾਜਰਾ, ਸ਼੍ਰੀ ਰਾਮ ਕਿਸ਼ਨ ਬੰਗੜ ਪ੍ਰਿੰਸੀਪਲ ਬਠਿੰਡਾ ਕਾਲਜ, ਸ਼੍ਰੀ ਅਨਿਲ ਬੰਗੜ ਨੇ ਬੱਚਿਆਂ ਨੂੰ 11000 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ, ਸੰਜੀਵ ਅੱਤਰੀ, ਸੁਮਨਦੀਪ ਕੌਰ, ਦਰਸ਼ਨ ਸਿੰਘ, ਕੁਲਤਾਰ ਸਿੰਘ, ਹਰਪ੍ਰੀਤ ਕੌਰ ਰੌਲੂ ਮਾਜਰਾ, ਹਰਿੰਦਰ ਕੌਰ, ਬਲਜਿੰਦਰ ਕੌਰ, ਦੀਪਿਕਾ, ਗੁਰਿੰਦਰ ਕੌਰ, ਨਰਿੰਦਰ ਕੌਰ, ਰਾਜਵੀਰ ਸਿੰਘ, ਸਿਮਰਨਜੋਤ ਸਿੰਘ, ਹਰਪ੍ਰੀਤ ਕੌਰ ਲਾਇਬ੍ਰੇਰੀਅਨ, ਬਲਾਕ ਮੈਂਟਰ ਜਸਬੀਰ ਸਿੰਘ ਸ਼ਾਂਤਪੁਰੀ, ਬਲਾਕ ਮੈਂਟਰ ਕੰਵਲਜੀਤ ਸਿੰਘ ਕਾਈਨੌਰ, ਜਸਦੀਪ ਕੌਰ , ਅਮਨਦੀਪ ਕੌਰ, ਸੀਮਾ ਰਾਣੀ, ਧਰਮਿੰਦਰ ਸਿੰਘ, ਮਨਮੋਹਨ ਸਿੰਘ, ਰਮਨਦੀਪ ਕੌਰ, ਮਨਦੀਪ ਕੌਰ, ਕਰਮ ਸਿੰਘ , ਹਰਜੀਤ ਸਿੰਘ, ਕੁਲਵੰਤ ਕੌਰ ਤੇ ਕਮਲਜੀਤ ਕੌਰ ਆਦਿ ਹਾਜ਼ਰ ਸਨ।