Deputy Commissioner checked the Aam Aadmi Clinic at the Mini Secretariat

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ
ਰੂਪਨਗਰ, 02 ਅਗਸਤ: ਆਮ ਲੋਕਾਂ ਨੂੰ ਮੁਫਤ ਤੇ ਮਿਆਰੀ ਮੁੱਢਲੀ ਸਿਹਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮਿੰਨੀ ਸਕੱਤਰੇਤ ਵਿਖੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ।
ਆਮ ਆਦਮੀ ਕਲੀਨਿਕ ਦੀ ਚੈਕਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿੰਨੀ ਸਕੱਤਰੇਤ ਵਿਖੇ ਵੱਡੀ ਗਿਣਤੀ ਵਿਚ ਲੋਕ ਦੂਰ-ਦੁਰਾਡੇ ਦੇ ਪਿੰਡਾਂ ਅਤੇ ਸ਼ਹਿਰਾ ਤੋਂ ਆਉਂਦੇ ਹਨ ਇਸ ਤੋਂ ਇਲਾਵਾ ਵੱਡੀ ਗਿਣਤੀ ਵੀ ਮੁਲਾਜ਼ਮ ਵੀ ਇੱਥੇ ਕੰਮ ਕਰਦੇ ਹਨ ਜਿਸ ਲਈ ਅੱਜ ਉਨ੍ਹਾਂ ਵਲੋਂ ਕਲੀਨਿਕ ਵਿਖੇ ਮਿਲ ਰਹੀਆਂ ਵੱਖ-ਵੱਖ ਸੇਵਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਮੁੱਖ ਮੰਤਵ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਲੰਬੀ ਲਾਈਨਾਂ ਵਿਚ ਖੜਾਏ ਬਿਨਾਂ ਘੱਟ ਤੋਂ ਘੱਟ ਸਮੇਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਜਿਸ ਕਰਕੇ ਹੀ ਇੱਥੇ ਦਵਾਈਆਂ ਮੁਕੰਮਲ ਤੌਰ ਉਤੇ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਲੋੜ ਪੈਣ ਉਤੇ ਕਿਸੇ ਆਮ ਆਦਮੀ ਉਤੇ ਵਿੱਤੀ ਬੋਝ ਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਰੋਜ਼ਾਨਾ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਲਦ ਪਿੰਡਾਂ ਵਿਚ ਜਾ ਕੇ ਵੀ ਕਲੀਨਿਕਾਂ ਵਿਚ ਮਿਲ ਰਹੀਆਂ ਸੇਵਾਵਾਂ ਨੂੰ ਬਿਹਤਰ ਕਰਨ ਲਈ ਕਲੀਨਿਕਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿਆਉਣ ਲਈ ਵਿਆਪਕ ਪੱਧਰ ਉਤੇ ਚੈਕਿੰਗ ਕੀਤੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਦੀ ਨਿੱਜੀ ਤੌਰ ਉਤੇ ਜਾ ਕੇ ਚੈਕਿੰਗ ਕਰਨ ਅਤੇ ਉਥੇ ਜਾ ਕੇ ਆਮ ਲੋਕਾਂ ਤੋਂ ਮਿਲ ਰਹੀਆਂ ਸੇਵਾਵਾਂ ਅਤੇ ਮੁਸ਼ਕਿਲਾਂ ਬਾਰੇ ਜਾਣਕਾਰੀ ਲੈਣ ਜਿਸ ਉਪਰੰਤ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬਰੂਹਾਂ ਉਤੇ ਸਿਹਤ ਸੇਵਾਵਾਂ ਪਹੁੰਚਾਉਣ ਦੇ ਟਿੱਚੇ ਨਾਲ ਹੀ ਜ਼ਿਲ੍ਹੇ ਦੇ ਹਰ ਇਲਾਕੇ ਦੀ ਆਬਾਦੀ ਨੂੰ ਕਵਰ ਕਰਨ ਲਈ ਆਮ ਆਦਮੀ ਕਲੀਨਿਕ ਖੋਲੋ ਗਏ ਹਨ ਅਤੇ ਹੋਰ ਕਲੀਨਿਕਾਂ ਦੇ ਖੁੱਲ੍ਹਣ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।