Close

Deputy Commissioner conducted high level meeting to reviewed the drainage arrangements and issues instructions to BDPOs, EOs and other officers regarding flood protection

Publish Date : 05/07/2022
Deputy Commissioner conducted high level meeting to reviewed the drainage arrangements and issues instructions to BDPOs, EOs and other officers regarding flood protection

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਵਲੋਂ ਹੜਾਂ ਤੋਂ ਬਚਾਅ ਸਬੰਧੀ ਬੀ.ਡੀ.ਪੀ.ਓਜ਼ ਤੇ ਈ.ਓਜ਼ ਨੂੰ ਹਦਾਇਤਾਂ ਜਾਰੀ

ਉੱਚ ਪੱਧਰੀ ਮੀਟਿੰਗ ‘ਚ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰੂਪਨਗਰ, 05 ਜੁਲਾਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹੜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਅਤੇ ਪਾਣੀ ਦੇ ਨਿਕਾਸ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨ ਮੈਜੀਸਟ੍ਰੇਟ, ਤਹਿਸੀਲਦਾਰਾਂ, ਬੀ.ਡੀ.ਪੀ.ਓ. ਅਤੇ ਈ.ਓ ਨਾਲ ਹਦਾਇਤਾਂ ਜਾਰੀ ਕੀਤੀਆਂ ਅਤੇ ਪੁਖਤਾ ਇੰਤਜ਼ਾਮਾਂ ਨੂੰ ਯਕੀਨੀ ਕਰਨ ਦੇ ਆਦੇਸ਼ ਦਿੱਤੇ।

ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਲਈ ਪ੍ਰਬੰਧਾਂ ਦਾ ਜਾਇਜ਼ਾ ਉਹ ਖੁਦ ਜਾ ਕੇ ਕਰਨ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੇ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪਿੰਡਾਂ ਵਿੱਚ ਛੱਪੜਾਂ ਦੇ ਆਲੇ-ਦੁਆਲੇ ਮੱਛਰਾਂ ਦੀ ਪੈਦਾਵਾਰ ਦੇ ਖਾਤਮੇ ਲਈ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਡਾ. ਪ੍ਰੀਤੀ ਯਾਦਵ ਨੇ ਈ.ਓਜ਼ ਤੋਂ ਸ਼ਹਿਰਾਂ ਦੀਆਂ ਡਰੇਨਾਂ ਦੀ ਸਫਾਈ ਸਬੰਧੀ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਸ਼ਹਿਰਾਂ ਵਿੱਚ ਸੀਵਰੇਜ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਲਈ ਕਿਹਾ ਅਤੇ ਸੜਕਾਂ ਤੇ ਮੋਜੂਦ ਟੋਇਆਂ ਨੂੰ ਜਲਦ ਭਰਿਆ ਜਾਵੇ। ਉਨਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਲਗਾਤਾਰ ਮੀਂਹ ਪੈਂਦਾ ਹੈ ਤਾਂ ਹੋਣ ਵਾਲੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਅਤੇ ਸਟਾਕ ਰੱਖੇ ਜਾਣ ਲਈ ਵੀ ਹਦਾਇਤ ਕੀਤਾ। ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹੜਾਂ ਸਬੰਧੀ ਜੋ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਉਨ੍ਹਾਂ ਵਿੱਚ ਮਿੰਨੀ ਸਕੱਤਰੇਤ ਡੀ.ਸੀ. ਦਫਤਰ ਰੂਪਨਗਰ, ਐਸ.ਐਸ.ਪੀ. ਦਫਤਰ ਅਤੇ ਤਹਿਸੀਲ ਦਫਤਰ ਰੂਪਨਗਰ ਦਾ ਇਸ ਵਾਰ ਸਾਂਝਾ ਇੱਕ ਹੀ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸਦਾ ਟੈਲੀਫੋਨ ਨੰ. 01881-222157, 01881-222273, ਕਾਜਕਾਰੀ ਇੰਜੀਨੀਅਰ ਜਲ ਪ੍ਰਬੰਧ ਖੋਜ ਮੰਡਲ, ਰੂਪਨਗਰ ਟੈਲੀਫੋਨ ਨੰ. 01881-222073, ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ 01881-260400, ਤਹਿਸੀਲ ਦਫਤਰ ਸ਼੍ਰੀ ਅਨੰਦਪੁਰ ਸਾਹਿਬ 01887-232015, ਤਹਿਸੀਲ ਦਫਤਰ ਨੂਰਪੁਰ ਬੇਦੀ 01887-222030, ਤਹਿਸੀਲ ਦਫਤਰ ਨੰਗਲ 01887-222030, ਜ਼ਿਲ੍ਹਾ ਵਣ ਮੰਡਲ ਅਫਸਰ 01881-222231 ਹੋਵੇਗਾ। ਇਸ ਮੌਕੇ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਬਾੰਹ, ਐਸ.ਡੀ.ਐਮ. ਮੋਰਿੰਡਾ, ਸ. ਜਸਵੀਰ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਜ਼ਿਲ੍ਹਾ ਮਾਲ ਅਫਸਰ ਸ. ਅਦਿੱਤਿਆ ਗੁਪਤਾ, ਡੀ.ਐਸ.ਐਸ.ਓ. ਰੂਪਨਗਰ ਸ਼੍ਰੀਮਤੀ ਅੰਮ੍ਰਿਤਾ ਬਾਲਾ, ਬੀ.ਡੀ.ਪੀ.ਓ. ਰੂਪਨਗਰ ਸ਼੍ਰੀਮਤੀ ਹਰਿੰਦਰ ਕੌਰ, ਬੀ.ਡੀ.ਪੀ.ਓ. ਨੂਰਪੁਰ ਬੇਦੀ ਸ਼੍ਰੀਮਤੀ ਜਸਪ੍ਰੀਤ ਕੌਰ, ਬੀ.ਡੀ.ਪੀ.ਓ. ਸ਼੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।