Close

Deputy Commissioner congratulated the 4 teachers who were honored in the state level event

Publish Date : 05/09/2023
Deputy Commissioner congratulated the 4 teachers who were honored in the state level event

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡਿਪਟੀ ਕਮਿਸ਼ਨਰ ਵੱਲੋਂ ਰਾਜ ਪੱਧਰੀ ਸਮਾਗਮ ‘ਚ ਸਨਮਾਨਿਤ 4 ਅਧਿਆਪਕਾਂ ਨੂੰ ਵਧਾਈ ਦਿੱਤੀ

ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਅ ਰਹੇ ਤੇ ਸਕੂਲਾਂ ਦਾ ਮਿਆਰ ਉੱਚਾ ਚੁੱਕਣ ‘ਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ

ਰੂਪਨਗਰ, 5 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਮੌਕੇ ਮੋਗਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਨਮਾਨਿਤ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਿਤ 4 ਅਧਿਆਪਕਾਂ ਨੂੰ ਇਸ ਵੱਡੀ ਉਪਲੱਬਧੀ ਲਈ ਵਧਾਈ ਦਿੱਤੀ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 4 ਅਧਿਆਪਕ ਚੁਣੇ ਗਏ ਜਿਨ੍ਹਾਂ ਵਿੱਚ ਪ੍ਰਿੰਸੀਪਲ ਮਨੀ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ, ਪ੍ਰਿੰਸੀਪਲ ਰੁਚੀ ਗਰੋਵਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿੰਮੀਦਾਰਾਂ, ਪ੍ਰਿੰਸੀਪਲ ਗੁਰਦੀਪ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ, ਅਤੇ ਸੁਖਵੀਰ ਸਿੰਘ ਐਸੋਸੀਏਟ ਅਧਿਆਪਕ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੱਸੀ ਨਲਹੋਟੀ ਸ਼ਾਮਿਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚ ਖ਼ਾਸ ਗੱਲ ਇਹ ਹੈ ਕਿ ਇਹ ਸਾਰੇ ਅਧਿਆਪਕ ਸਰਕਾਰੀ ਸਕੂਲਾਂ ਨਾਲ ਹੀ ਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖ਼ੇਤਰ ਵਿਚ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ ਇਨ੍ਹਾਂ ਯਤਨਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਬਹੁਤ ਸੁਧਾਰ ਹੋਇਆ ਹੈ, ਬਹੁਤ ਵਧੀਆ ਅਤੇ ਆਧੁਨਿਕ ਢੰਗਾਂ ਨਾਲ ਬੱਚਿਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ ਜਿਸ ਕਾਰਨ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ। ਇਸ ਮੰਤਵ ਨੂੰ ਮੁੱਖ ਰੱਖਦਿਆਂ ਹੀ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ ਆਪਣੀ ਡਿਊਟੀ ਨੂੰ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।