Deputy Commissioner continues to visit various places affected by heavy rain

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਵਲੋਂ ਭਾਰੀ ਵਰਖਾ ਨਾਲ ਪ੍ਰਭਾਵਿਤ ਵੱਖ-ਵੱਖ ਸਥਾਨਾਂ ਦਾ ਦੌਰਾ ਲਗਾਤਾਰ ਜਾਰੀ
ਰੂਪਨਗਰ, 07 ਅਗਸਤ: ਪਿਛਲੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਨਾਲ ਰੂਪਨਗਰ ਦੇ ਕਾਫੀ ਪਿੰਡ ਪਾਣੀ ਦੀ ਮਾਰ ਹੇਠਾਂ ਆਉਣ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਬਹੁਤ ਸਾਰਾ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਸਥਾਨਾਂ ਦਾ ਦੌਰਾ ਲਗਾਤਾਰ ਜਾਰੀ ਹੈ।
ਇਸੇ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ-ਸ੍ਰੀ ਚਮਕੌਰ ਸਾਹਿਬ ਰੋਡ ਉਤੇ ਪਿੰਡ ਬੰਦੇ ਮਾਹਲਾਂ ਵਿਖੇ ਪਏ ਸੜਕ ਉੱਤੇ ਪਾੜ ਦਾ ਦੌਰਾ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਪਿੰਡ ਬੰਦੇ ਮਾਹਲਾਂ ਦੇ ਰਿਹਾਇਸ਼ੀ ਇਲਾਕੇ ਦਾ ਦੌਰਾ ਕਰਦਿਆਂ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਸ਼ਹਿਰ ਵਿੱਚ ਸਰਹਿੰਦ ਨਹਿਰ ਪਟਵਾਰ ਖਾਨਾ ਰੋਡ ਵਿਖੇ ਪਏ ਪਾੜ ਤੇ ਨੁਕਸਾਨੀ ਗਈ ਸੜਕ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੁਕਸਾਨ ਹੋਈਆਂ ਸੜਕਾਂ ਤੇ ਪਏ ਪਾੜ ਜਲਦ ਠੀਕ ਕਰ ਲਏ ਜਾਣਗੇ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਜਲਦੀ ਹੀ ਗਿਰਦਾਵਰੀ ਕਰਵਾਕੇ ਪੀੜ੍ਹਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ, ਲੋਕ ਨਿਰਮਾਣ ਵਿਭਾਗ ਤੋਂ ਐਸ.ਈ. ਰਮਤੇਸ਼ ਸਿੰਘ ਬੈਂਸ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।