Close

Deputy Commissioner Dr. Preeti Yadav reviewed the ongoing development works in the district

Publish Date : 27/06/2022
Deputy Commissioner Dr. Preeti Yadav reviewed the ongoing development works in the district

ਦਫਤਰ ਜ਼ਿਲ਼੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਰੂਪਨਗਰ, 27 ਜੂਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਸਬੰਧੀ ਵਿਭਾਗਾਂ ਦੇ ਮੁਖੀਆਂ ਤੋਂ ਜਾਣਕਾਰੀ ਲਈ ਗਈ।

ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਹਾਲ ਰੱਖਣ, ਵੱਖ ਵੱਖ ਥਾਣਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਯਕੀਨੀ ਬਣਾਉਣ,ਰੋਡ ਸੇਫਟੀ ਅਤੇ ਸ਼ਹਿਰੀ ਟ੍ਰੈਫਿਕ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਰੰਤਰ ਕਾਰਵਾਈ ਕਰੇ ਅਤੇ ਓਵਰਲੋਡ ਵਾਹਨਾਂ ਦੇ ਚਾਲਾਨ ਕੀਤੇ ਜਾਣ। ਉਨ੍ਹਾਂ ਅਦਾਲਤਾਂ ਵਿੱਚ ਕਰ ਅਤੇ ਆਬਕਾਰੀ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਅਟਾਰਨੀ ਨੂੰ ਹਦਾਇਤ ਜਾਰੀ ਕੀਤੀ।

ਕਿਰਤ ਵਿਭਾਗ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਮਜਦੂਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕੋਈ ਜਬਰਨ ਬੰਧੂਆ ਮਜਦੂਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ ‘ਤੇ ਗਏ ਨਜਾਇਜ਼ ਕਬਜੇ ਹਟਾਉਣ ਬਾਰੇ, ਵਿਕਾਸ ਦੇ ਕੰਮਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਵੀ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਏ.ਡੀ.ਸੀ.(ਵ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ ਰੂਪਨਗਰ ਜਸਵੀਰ ਸਿੰਘ, ਡੀ.ਆਰ.ਓ. ਅਦਿੱਤਿਆ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।