Deputy Commissioner flagged off the van to create awareness about EVMs under sweep activities

ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਤਹਿਤ ਈ.ਵੀ.ਐਮ.ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਰੂਪਨਗਰ, 4 ਦਸੰਬਰ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਸਮੂਹ ਪੰਜਾਬ ਰਾਜ ਵਿੱਚ ਆਮ ਲੋਕਾਂ ਵਿੱਚ ਈ.ਵੀ.ਐਮਜ਼ ਸਬੰਧੀ ਜਾਗਰੂਕਤਾ ਪੈਂਦਾ ਕਰਨ ਲਈ ਈ.ਵੀ.ਐਮ. ਵੈਨ ਚਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਵੈਨ ਨੂੰ ਜ਼ਿਲ੍ਹਾ ਰੂਪਨਗਰ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮੋਬਾਈਲ ਵੈਨ ਵਿੱਚ ਇੱਕ ਪੂਰਾ ਕੰਪਲੀਟ ਈ.ਵੀ.ਐਮ. ਸੈਂਟ ਰੱਖਿਆ ਗਿਆ ਹੈ ਜਿਸ ਨਾਲ ਆਮ ਜਨਤਾ ਵਿੱਚ ਈ.ਵੀ.ਐਮ ਮਸ਼ੀਨ ਚਲਾਉਣ ਸਬੰਧੀ ਜਾਗਰੂਕਤਾ ਪੈਂਦਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਵੈਨ ਵਿੱਚ ਇੱਕ ਸਕਰੀਨ ਵੀ ਡਿਸਪਲੇਅ ਕੀਤੀ ਗਈ ਹੈ ਜਿਸ ਵਿੱਚ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੱਧ ਤੋਂ ਵੱਧ ਵੋਟ ਪਾਉਣ ਸਬੰਧੀ ਜਾਗਰੂਕਤਾ ਸੰਦੇਸ਼ ਡਿਸਪਲੇਅ ਕੀਤਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਈ.ਵੀ.ਐਮ.ਮੋਬਾਇਲ ਵੈਨ 4 ਦਸੰਬਰ ਨੂੰ ਵਿਧਾਨ ਸਭਾ ਚੋਣ ਹਲਕਾ (50) ਰੂਪਨਗਰ ਵਿੱਚ, 5 ਦਸੰਬਰ ਨੂੰ ਵਿਧਾਨ ਸਭਾ ਚੋਣ ਹਲਕਾ (49) ਸ੍ਰੀ ਅਨੰਦਪੁਰ ਸਾਹਿਬ ਵਿੱਚ ਅਤੇ 6 ਦਸੰਬਰ ਨੂੰ ਵਿਧਾਨ ਸਭਾ ਚੋਣ ਹਲਕਾ (51) ਸ੍ਰੀ ਚਮਕੌਰ ਸਾਹਿਬ (ਅ.ਜ) ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।
ਇਸ ਮੌਕੇ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਮਾਸਟਰ ਟਰੇਨਰ ਪੰਜਾਬ ਦਿਨੇਸ਼ ਸੈਣੀ, ਜੂਨੀਅਰ ਸਹਾਇਕ ਗੁਰਜੀਤ ਸਿੰਘ, ਅਤੇ ਕਲਰਕ ਮਨਦੀਪ ਸਿੰਘ ਹਾਜਰ ਸਨ।