Deputy Commissioner gave orders to ensure adequate arrangements at the sports grounds for organizing the Khedan Watan Punjab-2023.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ-2023 ਦੇ ਆਯੋਜਨ ਲਈ ਖੇਡ ਮੈਦਾਨਾਂ ਵਿਖੇ ਪੁੱਖਤਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼ ਦਿੱਤੇ
ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ 26 ਸਤੰਬਰ ਤੋਂ 5 ਅਕਤੂਬਰ ਤੱਕ
ਰੂਪਨਗਰ, 19 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ 26 ਸਤੰਬਰ ਤੋਂ 5 ਅਕਤੂਬਰ ਤੱਕ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਜਿਸ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਖੇਡ ਮੈਦਾਨਾਂ ਦੀ ਸਫ਼ਾਈ, ਖਿਡਾਰੀਆਂ ਲਈ ਸਿਹਤ ਸਹੂਲਤਾਂ ਖਾਣ ਪੀਣ ਅਤੇ ਹੋਰ ਪੁੱਖਤਾ ਪ੍ਰਬੰਧ ਯਕੀਨੀ ਕਰਨ ਦੇ ਆਦੇਸ਼ ਦਿੱਤੇ।
ਇਨ੍ਹਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਖੇਡਾਂ ਨੂੰ ਸਚੁੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ।
ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਦੱਸਿਆ ਕਿ ਰੂਪਨਗਰ ਦੇ ਵੱਖ-ਵੱਖ ਖੇਡ ਮੈਦਾਨਾਂ ਵਿੱਚ 25 ਅਲੱਗ-ਅਲੱਗ ਖੇਡਾਂ ਕਰਵਾਈਆਂ ਜਾਣਗੀਆਂ ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ (ਉਮਰ ਵਰਗ ਅੰਡਰ-14, ਅੰਡਰ-17 ਅੰਡਰ-21, ਉਮਰ ਵਰਗ 21 ਤੋਂ 30, ਉਮਰ ਵਰਗ 31 ਤੋਂ 40, ਉਮਰ ਵਰਗ 41 ਤੋਂ 55, ਉਮਰ ਵਰਗ 56 ਤੋਂ 65 ਅਤੇ ਉਮਰ ਵਰਗ 65 ਤੋਂ ਉੱਪਰ) ਦੇ ਖਿਡਾਰੀ ਭਾਗ ਲੈਣਗੇ।
ਡਾ. ਪ੍ਰੀਤੀ ਯਾਦਵ ਵੱਲੋਂ ਖੇਡਾਂ ਨੂੰ ਸਚੁੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਖਿਡਾਰੀਆਂ ਦੀ ਸਿਹਤ ਸਹੂਲਤਾਂ ਦਾ ਧਿਆਨ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਦੀ ਸਾਫ-ਸਫਾਈ, ਖਿਡਾਰੀਆਂ ਲਈ ਪੀਣ ਵਾਲੇ ਪਾਣੀ ਅਤੇ ਹੋਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਵਣ ਅਫ਼ਸਰ ਸ.ਹਰਜਿੰਦਰ ਸਿੰਘ ਡੀ.ਐਸ.ਪੀ. ਸ. ਗੁਰਮੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਸ਼ਰਨਜੀਤ ਕੌਰ, ਕਾਰਜ ਸਾਧਕ ਅਫਸਰ ਰੂਪਨਗਰ ਸ. ਮਨਜੀਤ ਸਿੰਘ ਢੀਂਡਸਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।