Deputy Commissioner heard the problems of the people in the jan sunwai camp in the village Taprian Gharispur of Sri Chamkaur Sahib.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਟੱਪਰੀਆਂ ਘੜੀਸਪੁਰ ‘ਚ ਜਨ ਸੁਣਵਾਈ ਕੈਂਪ ‘ਚ ਲੋਕਾਂ ਦੀਆ ਸਮਸਿਆਵਾਂ ਸੁਣੀਆ
ਸ਼੍ਰੀ ਚਮਕੌਰ ਸਾਹਿਬ, 28 ਅਗਸਤ: ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ। ਜਿਨ੍ਹਾਂ ਦਾ ਮਨੋਰਥ ਲੋਕਾਂ ਨੂੰ ਆਪਣੀਆ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਪ੍ਰੇਸ਼ਾਨੀ ਖ਼ਤਮ ਹੈ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਅੱਜ ਟੱਪਰੀਆਂ ਘੜੀਸਪੁਰ ਵਿਚ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨਾਲ ਵਿਸੇਸ ਗੱਲਬਾਤ ਕਰਦੇ ਹੋਏ ਕੀਤਾ। ਇਸ ਮੌਕੇ ਹੀ ਪਿੰਡ ਸੁਰਤਾਪੁਰ ਬੜਾ ਤੇ ਮੋਜੀਜਦੀਨਪੁਰ ਦੇ ਪਿੰਡ ਵਾਸੀਆਂ ਦੀ ਵੀ ਸਮੱਸਿਆਵਾਂ ਸੁਣੀਆ।
ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਆਪਣੀਆ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇ਼ਸ ਦਿੱਤੇ ਗਏ।
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਮਹਿਕਮਾ, ਮਾਲ ਮਹਿਕਮਾ, ਜਲ ਸਪਲਾਈ ਅਤੇ ਸੈਨੀਟੇਸ਼ਨ, ਡਰੇਨੇਜ ਤੇ ਮਾਈਨਿੰਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ ਆਦਿ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ਤੇ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਹੋ ਕੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਦੱਸਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ, ਐੱਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਨਾਇਬ ਤਹਿਸੀਲਦਾਰ ਦਵਿੰਦਰਜੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।