Deputy Commissioner inspected the damaged crops at different villages

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਵਿਖੇ ਖਰਾਬ ਹੋਈ ਫਸਲਾਂ ਦਾ ਮੁਆਇਨਾ ਕੀਤਾ
ਰੂਪਨਗਰ, 2 ਅਗਸਤ: ਪਿਛਲੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਨਾਲ ਰੂਪਨਗਰ ਦੇ ਕਾਫੀ ਪਿੰਡ ਪਾਣੀ ਮਾਰ ਹੇਠਾਂ ਆਉਣ ਨਾਲ ਬਹੁਤ ਸਾਰੀ ਫਸਲਾਂ ਦਾ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਗਿਰਦਾਵਰੀ ਕਰਵਾਈ ਜਾ ਰਹੀ ਹੈ ਜਿਸ ਉਪਰੰਤ ਖਰਾਬ ਹੋਈ ਫਸਲਾਂ ਦੇ ਵੇਰਵੇ ਸੂਬਾ ਸਰਕਾਰ ਨੂੰ ਮੁਆਵਜ਼ਾ ਜਾਰੀ ਕਰਨ ਲਈ ਭੇਜੇ ਜਾਣਗੇ।
ਡਾ. ਪ੍ਰੀਤੀ ਯਾਦਵ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਤੱਕ ਜ਼ਿਲ੍ਹਾ ਰੂਪਨਗਰ ਦੀ ਸਪੈਸ਼ਲ ਗਿਰਦਾਵਰੀ ਦਾ ਕਾਰਜ ਹਰ ਹਾਲਤ ਵਿਚ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਧਿਕਾਰੀਆਂ ਵਲੋਂ ਕਿਸੇ ਵੀ ਪੱਧਰ ਉਤੇ ਅਣਗਿਹਲੀ ਜਾ ਦੇਰੀ ਨਾ ਕੀਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।