Deputy Commissioner issued instructions to the revenue department officials regarding crop damage
ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਫਸਲਾਂ ਦੇ ਖਰਾਬੇ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ
ਰੂਪਨਗਰ, 23 ਅਗਸਤ: ਜ਼ਿਲ੍ਹਾ ਰੂਪਨਗਰ ਵਿਚ ਪਿਛਲੇ ਦਿਨੀਂ ਹੋਈ ਭਾਰੀ ਵਰਖਾ ਕਾਰਨ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਅਤੇ ਘਰਾਂ ਦੇ ਨਾਲ ਫਸਲਾਂ ਦਾ ਖਰਾਬਾ ਵੀ ਹੋਇਆ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਤਹਿਸੀਲਦਾਰਾਂ ਦੇ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਬਲਾਕਾਂ ਵਿਚ ਹੋਏ ਨੁਕਸਾਨ ਅਤੇ ਫਸਲਾਂ ਦੇ ਖਰਾਬੇ ਦੇ ਵੇਰਵਿਆਂ ਦੀ ਜਾਣਕਾਰੀ ਲਈ ਅਤੇ ਜਿੱਥੇ ਵੀ ਪਾਣੀ ਖੜ੍ਹਿਆ ਹੈ ਉੱਥੇ ਸਮਾਂਬੱਧ ਸੀਮਾ ਵਿਚ ਸਰਵੇਖਣ ਕਰਨ ਦੀ ਹਦਾਇਤ ਕੀਤੀ ਕਿ ਜਦੋਂ ਵੀ ਪਾਣੀ ਦਾ ਪੱਧਰ ਘੱਟਦਾ ਹੈ ਤਾਂ ਉਸ ਖਰਾਬੇ ਦਾ ਵੇਰਵਾ ਤੁਰੰਤ ਮੁਆਵਜ਼ੇ ਲਈ ਭੇਜਿਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਹੋਏ ਫਸਲਾਂ ਦੇ ਹੋਏ ਖਰਾਬੇ ਦੀ ਭਰਪਾਈ ਲਈ ਅਡਵਾਂਸ ਮਿਲੀ ਰਾਸ਼ੀ ਵਿਚੋਂ ਨਿਰੰਤਰ ਮੁਆਵਜ਼ਾ ਜਾਰੀ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਹੋਰ ਹੋਏ ਖਰਾਬੇ ਲਈ ਡਿਮਾਂਡ ਵੀ ਭੇਜੀ ਜਾ ਰਹੀ ਹੈ। ਉਨ੍ਹਾਂ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਰਵੇਖਣ ਦੇ ਸਬੰਧ ਵਿਚ ਕਿਸੇ ਵੀ ਪੱਧਰ ਉਤੇ ਕਮੀ ਨਾ ਛੱਡੀ ਜਾਵੇ।
ਇਸ ਮੀਟਿੰਗ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਅਤੇ ਸਹਾਇਕ ਕਮਿਸ਼ਨਰ (ਸ਼ਿਕਾ.) ਅਨਮਜੋਤ ਕੌਰ ਹਾਜ਼ਰ ਸਨ।