Deputy Commissioner Komal Mittal appeals to the public to participate actively in self-enumeration for Census 2027

Publish Date : 18/11/2026
Deputy Commissioner Komal Mittal appeals to the public to participate actively in self-enumeration for Census 2027

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜਨਤਾ ਨੂੰ ਜਨਗਣਨਾ 2027 ਲਈ ਸਵੈ-ਗਣਨਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਰੂਪਨਗਰ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਨੇ ਆਮ ਲੋਕਾਂ ਨੂੰ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਵੇਰਵੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਲੋਕ ਇਸ ਆਨਲਾਈਨ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ, ਜਿਸ ਰਾਹੀਂ ਪਰਿਵਾਰ ਘਰ ਬੈਠੇ ਹੀ ਆਪਣੀ ਜਾਣਕਾਰੀ ਆਸਾਨੀ ਨਾਲ ਦਰਜ ਕਰਵਾ ਸਕਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜਨਗਣਨਾ ਦੇ ਅੰਕੜਿਆਂ ਨੂੰ ਸਹੀ ਅਤੇ ਵਿਆਪਕ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਸਵੈ-ਗਣਨਾ ਦੀ ਇਹ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਜ਼ਿਲ੍ਹਾ ਨਿਵਾਸੀ ਅਧਿਕਾਰਤ ਪੋਰਟਲ https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਸਫ਼ਲਤਾਪੂਰਵਕ ਜਾਣਕਾਰੀ ਜਮ੍ਹਾਂ ਕਰਵਾਉਣ ਉਪਰੰਤ ਇੱਕ ਵਿਲੱਖਣ ਸਵੈ-ਗਣਨਾ ਆਈ.ਡੀ. ਜਾਰੀ ਕੀਤੀ ਜਾਵੇਗੀ, ਜਿਸ ਨੂੰ ਬਾਅਦ ਵਿੱਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਅਤੇ ਜਨਗਣਨਾ 2027 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਨਗਣਨਾ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ।

ਅਹਿਮ ਤਰੀਕਾਂ:

* ਸਵੈ-ਗਣਨਾ: 16 ਤੋਂ 30 ਨਵੰਬਰ 2026

* ਘਰ-ਘਰ ਜਾ ਕੇ ਆਬਾਦੀ ਦੀ ਗਣਨਾ: 1 ਦਸੰਬਰ 2026 ਤੋਂ 4 ਜਨਵਰੀ 2027 ਤੱਕ

ਸਵੈ-ਗਣਨਾ ਪੋਰਟਲ: https://se.census.gov.in

ਹੈਲਪਲਾਈਨ ਨੰਬਰ: 1855

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮਹੱਤਵਪੂਰਨ ਕੌਮੀ ਅਭਿਆਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਨਗਣਨਾ 2027 ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਹੈ।