Close

Deputy Commissioner Mrs. Amandeep Kaur congratulated the students coming in the merit of the tenth standard

Publish Date : 26/05/2023
Deputy Commissioner Mrs. Amandeep Kaur congratulated the students coming in the merit of the tenth standard

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਦਸਵੀਂ ਜਮਾਤ ਦੇ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਰੂਪਨਗਰ, 26 ਮਈ: ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਕਦਾ ਜ਼ਿਲ੍ਹੇ ਨੂੰ ਦਸਵੀਂ ਜਮਾਤ ਵਿਚ ਵੀ ਮੈਰਿਟ ਵਿਚ ਲਿਆ ਕੇ ਆਪਣੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਜ਼ਿਲ੍ਹੇ ਦੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ 5 ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਸ਼੍ਰੀਮਤੀ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜ਼ਬੂਤ ਇਰਾਦੇ ਅਤੇ ਅਣਥੱਕ ਮਿਹਨਤ ਸਦਕਾ ਵਿਦਿਆਰਥੀ ਆਪਣੀ ਜ਼ਿੰਦਗੀ ਵਿਚ ਕੋਈ ਮੰਜ਼ਿਲ ਹਾਸਿਲ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਟੀਚੇ ਮਿੱਥ ਕੇ ਉਨ੍ਹਾਂ ਨੂੰ ਆਪਣੀ ਲਗਨ ਅਤੇ ਮਿਹਨਤ ਨਾਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਮੈਰਿਟ ਸੂਚੀ ਦੱਸਦਿਆਂ ਕਿਹਾ ਕਿ ਸੂਬੇ ਭਰ ਵਿਚ 3ਜਾਂ ਰੈਂਕ ਪ੍ਰਾਪਤ ਕਰਨ ਵਾਲੀ ਗਰੀਨਾ ਪੁੱਤਰੀ ਪਰਦੀਪ ਕੁਮਾਰ ਹਿਮਾਲਿਆ ਸੀਨੀ. ਸੈਕੰਡਰੀ ਸਕੂਲ, ਮੁਜ਼ਾਫਤ ਨੇ 646 ਅੰਕ (99.38 ਫ਼ੀਸਦੀ) ਪ੍ਰਾਪਤ ਕੀਤੇ। ਇਸੇ ਤਰ੍ਹਾਂ ਹੀ ਸੂਬੇ ਵਿਚ 14ਵਾਂ ਰੈਂਕ ਪ੍ਰਾਪਤ ਕਰਨ ਵਾਲੀ ਮੁਸਕਾਨ ਕੌਰ ਪੁੱਤਰੀ ਤੇਜਾ ਸਿੰਘ ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਭੱਲੜੀ ਨੇ 634 ਅੰਕ (97.54 ਫ਼ੀਸਦੀ), 16 ਵਾਂ ਰੈਂਕ ਪ੍ਰਾਪਤ ਕਰਨ ਵਾਲੇ ਦਿਪਤਾਂਸੂ ਪੁਰੀ ਪੁੱਤਰ ਵਿਪਨ ਕੁਮਾਰ ਪੁਰੀ, ਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਜ਼ਮਪੁਰ, ਨੂਰਪੁਰ ਬੇਦੀ ਨੇ 632 ਅੰਕ (97.23 ਫ਼ੀਸਦੀ), 16 ਵਾਂ ਰੈਂਕ ਪ੍ਰਾਪਤ ਕਰਨ ਵਾਲੀ ਤਰਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਸਹਸ ਸਸਕੌਰ ਨੇ 632 ਅੰਕ (97.23 ਫ਼ੀਸਦੀ), 17 ਵਾਂ ਰੈਂਕ ਪ੍ਰਾਪਤ ਕਰਨ ਵਾਲੀ ਜਸਮੀਨ ਕੌਰ ਪੁੱਤਰੀ ਦਵਿੰਦਰ ਸਿੰਘ ਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਜ਼ਮਪੁਰ, ਨੂਰਪੁਰ ਬੇਦੀ ਨੇ 631 ਅੰਕ (97.08 ਫ਼ੀਸਦੀ) ਨੇ ਪ੍ਰਾਪਤ ਕੀਤੇ।
ਇਸ ਮੌਕੇ ਉਨ੍ਹਾਂ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।