Deputy Commissioner paid a surprise visit to the Service Centre, Treasury and Tehsil Office of Shri Chamkaur Sahib
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ, ਖ਼ਜ਼ਾਨਾ ਤੇ ਤਹਿਸੀਲ ਦਫਤਰ ਸ਼੍ਰੀ ਚਮਕੌਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ
ਸ਼੍ਰੀ ਚਮਕੌਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਸੇਵਾ ਕੇਂਦਰ, ਖ਼ਜ਼ਾਨਾ ਦਫ਼ਤਰ ਤੇ ਤਹਿਸੀਲ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਨਿਰਖਣ ਕੀਤਾ।
ਖ਼ਜ਼ਾਨਾ ਦਫ਼ਤਰ ਦਾ ਦੌਰਾ ਕਰਦਿਆਂ ਉਨ੍ਹਾਂ ਵੱਖ-ਵੱਖ ਰਜਿਸਟਰਾਂ ਦੀ ਚੈਕਿੰਗ ਕੀਤੀ ਅਤੇ ਲੰਬਿਤ ਪਏ ਕੰਮਾਂ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਦਫ਼ਤਰ ਦੇ ਰਿਕਾਰਡ ਦੀ ਸਾਂਭ ਸੰਭਾਲ ਨਿਯਮਾਂ ਅਨੁਸਾਰ ਕੀਤੀ ਜਾਵੇ ਅਤੇ ਖ਼ਜ਼ਾਨਾ ਦਫਤਰ ਵਿਚ ਪਹੁੰਚੇ ਹਰ ਮਾਮਲੇ ਨੂੰ ਸਮਾਂਬਧ ਸੀਮਾ ਵਿਚ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਤਹਿਸੀਲ ਦਫ਼ਤਰ ਦੀ ਨਵੀਨੀਕਰਨ ਕੀਤੀ ਇਮਾਰਤ ਦਾ ਦੌਰਾ ਕੀਤਾ ਅਤੇ ਸਾਫ਼ ਸਫ਼ਾਈ ਸਮੇਤ ਪਖਾਨਿਆਂ ਦੀ ਚੈਕਿੰਗ ਕਰਦਿਆਂ ਇਸ ਦੀ ਰੋਜ਼ਾਨਾ ਸਫ਼ਾਈ ਯਕੀਨੀ ਰੱਖਣ ਦੀ ਹਦਾਇਤ ਕੀਤੀ।
ਇਸ ਮੌਕੇ ਉਨ੍ਹਾਂ ਤਹਿਸੀਲ ਦਫਤਰ ਵਿਖ਼ੇ ਐੱਸ.ਡੀ.ਐਮ ਕੋਲ ਵੱਖ-ਵੱਖ ਸ਼ਿਕਾਇਤਾਂ ਅਤੇ ਕੰਮ ਕਰਵਾਓਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੀਆਂ ਸੇਵਾਵਾਂ ਲਈ ਆ ਰਹੇ ਲੋਕਾਂ ਦਾ ਕੰਮ ਸਮਾਂਬੱਧ ਸੀਮਾ ਵਿਚ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਾਜ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇਸ ਉਪਰੰਤ ਉਨ੍ਹਾਂ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਪੁੱਜੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਪਣਾ ਕੰਮ ਕਾਜ ਛੱਡ ਕੇ ਪਹੁੰਚੇ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਮੁਕੰਮਲ ਕਰਨਾ ਯਕੀਨੀ ਕੀਤੀ ਜਾਵੇ ਅਤੇ ਸੀਨੀਅਰ ਸਿਟੀਜਨ ਦੇ ਅਰਜ਼ੀ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ।