Deputy Commissioner visited Govt Senior Secondary School (boys).
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਸ.ਸ.ਸ. ਸਕੂਲ ਲੜਕੇ ਦਾ ਕੀਤਾ ਦੌਰਾ
ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕਰਨ ਲਈ ਲਿਆ ਜਾਇਜ਼ਾ
ਰੂਪਨਗਰ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਦਿਆਂ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕੀਤਾ ਜਾਵੇਗਾ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੀ ਸ਼ਾਮਿਲ ਹੈ। ਜਿਸਦੀ ਆਰੰਭਤਾ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ.ਸ.ਸ. ਸਕੂਲ ਲੜਕੇ ਵਿਖੇ ਪਹੁੰਚ ਕਰਕੇ ਸਕੂਲ ਦਾ ਜਾਇਜ਼ਾ ਲਿਆ ਤੇ ਮਿਆਰੀ ਹਾਲਤ ਦਾ ਨਿਰੀਖਣ ਕੀਤਾ।
ਡਾ. ਪ੍ਰੀਤੀ ਯਾਦਵ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੂਲ ਨੂੰ ਸਕੂਲ ਆਫ਼ ਐਮੀਨਿਸ ਵਿੱਚ ਦਾਖਲ ਹੋਣ ਤੇ ਇਸ ਮੌਜੂਦਾ ਇਮਾਰਤ ਦਾ ਰੂਪਾਂਤਰਣ ਕੀਤਾ ਜਾਵੇਗਾ। ਇਸ ਸਕੂਲ ਦੀ ਦੂਜੀ ਮੰਜ਼ਿਲ ਦੀ ਨਵੀਂ ਉਸਾਰੀ ਕੀਤੀ ਜਾਵੇਗੀ ਤੇ ਗਰਾਊਂਡ ਫਲੋਰ ਵਾਲੀ ਇਮਾਰਤ ਵਿੱਚ ਵੀ ਨਵੇਂ ਬਲਾਕ ਬਣਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦਾ ਉਦੇਸ਼ ਬੱਚਿਆਂ ਦੇ ਹੁਨਰ ਨੂੰ ਨਿਖਾਰਣਾ ਹੈ। ਜਿਸ ਤਹਿਤ ਰੂਪਨਗਰ ਜ਼ਿਲ੍ਹੇ ਦੇ ਇਸ ਸਕੂਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਕੀਰਤਪੁਰ ਸਾਹਿਬ, , ਸਰਕਾਰੀ ਸੀਨੀ. ਸੈਕੰ. ਸਕੂਲ ਲੜਕੀਆਂ ਸ਼੍ਰੀ ਚਮਕੌਰ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵੀ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਇਸ ਦੌਰੇ ਦੌਰਾਨ ਬੱਚਿਆਂ ਦੇ ਕਲਾਸ ਰੂਮ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ ਗਈ। ਜਿਸ ਦੌਰਾਨ ਬੱਚਿਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਣ ਤੇ ਬੱਚਿਆਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ, ਬਾਥਰੂਮਾਂ ਦੀ ਸਫ਼ਾਈ ਤੇ ਖੇਡਾਂ ਦਾ ਹੋਰ ਸਮਾਨ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ। ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ।
ਇਸ ਮੌਕੇ ਐਸਡੀਐਮ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਐਕਸੀਅਨ ਲੋਕ ਨਿਰਮਾਣ ਵਿਭਾਗ ਸ਼੍ਰੀ ਦਵਿੰਦਰ ਬਜਾਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।