Deputy Commissioner visited Krishi Vigyan Kendra Ropar

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦਾ ਦੌਰਾ ਕੀਤਾ
ਰੂਪਨਗਰ, 19 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਹਾਤੇ ਅਤੇ ਫਾਰਮ ਵਿਖੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦਾ ਦੌਰਾ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉੱਦਮਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਵਲੋਂ ਬੀਜੀਆਂ ਗਈਆਂ ਵੱਖ-ਵੱਖ ਫਸਲਾਂ ਦੀ ਵੀ ਸਮੀਖਿਆ ਕੀਤੀ।
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰ, ਰੋਪੜ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਫਸਲੀ ਵਿਭਿੰਨਤਾ ਵਾਲੀ ਕਾਸ਼ਤ ਵਾਲੇ ਹੋਰ ਫਾਰਮਾਂ ਦੀ ਸਥਾਪਨਾ ਦੀ ਲੋੜ ‘ਤੇ ਜ਼ੋਰ ਦੇਣ ਲਈ ਕਿਹਾ ਅਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਤਕਨੀਕੀ ਖੇਤੀ ਤੇ ਰਸਾਇਣਕ ਖਾਦਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਵਧਾਉਣ ਲਈ ਯਤਨ ਕੀਤੇ ਜਾਣ।
ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਫਾਰਮ ਵਿਚ ਗੰਡੋਆ ਖਾਦ ਯੂਨਿਟ, ਬੱਕਰੀ ਪਾਲਣ, ਪਸ਼ੂ ਪਾਲਣ, ਰਸਾਇਣਕ ਖਾਦਾਂ, ਖੇਤੀਬਾੜੀ ਮਸ਼ੀਨਰੀ ਅਤੇ ਹੋਰ ਲਗਾਈਆਂ ਗਈਆਂ ਵੱਖ-ਵੱਖ ਫਸਲਾਂ ਦੀ ਵੀ ਸਮੀਖਿਆ ਕੀਤੀ।
ਉਨ੍ਹਾਂ ਦੌਰਾ ਕਰਦਿਆਂ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਕਿਸਾਨ ਭਲਾਈ ਦੇ ਕੰਮਾਂ ਵਿਚ ਬਹੁਤ ਵੱਡਾ ਯੋਗਦਾਨ ਪਾ ਰਹੀ ਹੈ ਜਿਨਾਂ ਦੁਆਰਾ ਉਨ੍ਹਾਂ ਨੂੰ ਸਮੇਂ-ਸਮੇਂ ਉਤੇ ਖੇਤੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ ਅਤੇ ਕਿਸ ਸਮੇਂ ਅਨੁਸਾਰ ਫਸਲ ਲਈ ਲੋੜਵੰਦ ਖਾਦ ਦੀ ਜਾਣਕਾਰੀ ਵੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਜ਼ਿਲ੍ਹਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਵਧੀਆ ਕਿਸਮ, ਰਸਾਇਣਕ ਖਾਦਾਂ ਦਾ ਸਹੀ ਲਾਭ ਲੈਣ ਲਈ ਜਾਂ ਕਿਸੇ ਮਸ਼ੀਨੀਰੀ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਖੇ ਪਹੁੰਚ ਕਰ ਸਕਦੇ ਹਨ।