Deworming Day will be celebrated on August 7th

07 ਅਗਸਤ ਨੂੰ ਮਨਾਇਆ ਜਾਵੇਗਾ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ
174553 ਬੱਚਿਆਂ ਨੂੰ ਦਿੱਤੀ ਜਾਵੇਗੀ ਐਲਬੈਂਡਾਜੋਲ ਦੀ ਖੁਰਾਕ
ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ 01 ਤੋਂ 19 ਸਾਲ ਤੱਕ ਦੀ ਉਮਰ ਵਰਗ ਦੇ ਬੱਚਿਆਂ ਲਈ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ (ਡੀ-ਵਾਰਮਿੰਗ ਡੇਅ) ਮਨਾਇਆ ਜਾਵੇਗਾ ਅਤੇ ਮੋਪ-ਅਪ ਦਿਵਸ 14 ਅਗਸਤ 2025 ਨੂੰ ਹੋਵੇਗਾ।
ਇਸ ਸਬੰਧ ਵਿੱਚ ਡਿਪਟੀ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਜਸਕਿਰਨਦੀਪ ਕੌਰ ਦੀ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਦੀ ਹਾਜ਼ਰੀ ਵਿੱਚ ਜਾਗਰੂਕਤਾ ਪੋਸਟਰ ਰਿਲੀਜ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਟ ਦੇ ਕੀੜੇ ਨੂੰ ਖਤਮ ਕਰਨ ਲਈ 7 ਅਗਸਤ 2025 ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ, ਪ੍ਰਾਈਵੇਟ ਸਕੂਲ, ਆਗਣਵਾੜੀ ਕੇਂਦਰਾਂ, ਕਾਲਜਾਂ, ਆਈ.ਟੀ.ਆਈ., ਕੋਚਿੰਗ ਕੇਂਦਰਾਂ ਦੇ 01 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਨੈਸ਼ਨਲ ਡੀ-ਵਾਰਮਿੰਗ ਡੇਅ (ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ) ਤਹਿਤ ਐਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰੀਰ ਵਿੱਚ ਖੂਨ ਦੀ ਕਮੀ ਦੇ ਮੁੱਖ ਕਾਰਣਾਂ ਵਿੱਚੋੋ ਇੱਕ ਕਾਰਣ ਪੇਟ ਵਿੱਚ ਕੀੜਿਆਂ ਦਾ ਹੋਣਾ ਹੋੋ ਸਕਦਾ ਹੈ, ਇਸ ਤੋਂ ਇਲਾਵਾਂ ਪੇਟ ਵਿੱਚ ਕੀੜਿਆਂ ਦੀ ਇੰਨਫੈਕਸਨ ਕਾਰਣ ਬੱਚਿਆਂ ਵਿੱਚ ਕੁਪੋੋਸ਼ਣ, ਭੁੱਖ ਨਾ ਲੱਗਣਾ, ਥਕਾਵਟ ਅਤੇ ਬੇਚੈਨੀ, ਜੀਅ ਮਤਲਾਣਾ, ਉਲਟੀ ਅਤੇ ਦਸਤ ਆਉਣਾ ਹੋੋ ਸਕਦੇ ਹਨ। ਸਰੀਰ ਵਿੱਚ ਖੂਨ ਦੀ ਕਮੀ ਨਾਲ ਕਾਰਜਕੁਸ਼ਲਤਾ, ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਜਾਂਦੀ ਹੈ। ਪੇਟ ਵਿੱਚ ਕੀੜੇ ਮਾਰਨ ਦੀ ਦਵਾਈ ਦੇ ਨਾਲ-ਨਾਲ ਇਨ੍ਹਾਂ ਕੀੜਿਆਂ ਦੀ ਰੋੋਕਥਾਮ ਲਈ ਨਹੁੰ ਸਾਫ ਅਤੇ ਛੋੋਟੇ ਰੱਖੋੋ, ਆਸ-ਪਾਸ ਸਫਾਈ ਰੱਖੋੋ, ਖਾਣੇ ਨੂੰ ਢੱਕ ਕੇ ਰੱਖੋੋ, ਜੁੱਤੀਆਂ ਜਾਂ ਚੱਪਲਾਂ ਪਾ ਕੇ ਰੱਖੋੋ, ਫਲਾਂ ਤੇ ਸਬਜੀਆਂ ਨੂੰ ਸਾਫ ਪਾਣੀ ਨਾਲ ਧੋਵੋੋ।
ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਆਰ.ਬੀ.ਐਸ.ਕੇ. ਦੀਆਂ ਮੋਬਾਈਲ ਟੀਮਾਂ ਡਿਊਟੀ ਤੇ ਹਾਜ਼ਰ ਰਹਿਣਗੀਆਂ। ਇਸ ਸੰਬੰਧ ਵਿੱਚ ਸਕੂਲੀ ਅਧਿਆਪਕਾਂ ਅਤੇ ਆਗਣਵਾੜੀ ਕੇਂਦਰਾ ਨੂੰ ਐਮਰਜੈਸੀ ਨੰਬਰਾਂ ਦੀ ਸੂਚੀ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਨਾ ਪੜ੍ਹਦੀਆਂ, ਆਂਗਣਵਾੜੀਆਂ ਵਿੱਚ ਰਜਿਸਟਰਡ ਅਤੇ ਨਾ- ਰਜਿਸਟਰਡ ਕਿਸ਼ੋਰ- ਕਿਸ਼ੋਰੀਆਂ ਨੂੰ ਵੀ ਇਹ ਗੋਲੀ ਜ਼ਰੂਰ ਖਵਾਈ ਜਾਵੇ।ਇਸ ਸਬੰਧ ਵਿੱਚ 14 ਅਗਸਤ ਨੂੰ ਮੌਪ-ਅੱਪ ਡੇਅ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ, ਸਹਾਇਕ ਸਿਵਲ ਸਰਜਨ ਡਾ.ਬੋਬੀ ਗੁਲਾਟੀ, ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਰਜਨੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਸਿੰਘ, ਏ.ਐਮ.ਓ. ਦਲਵੀਰ ਸਿੰਘ, ਆਰ.ਬੀ.ਐਸ.ਕੇ. ਕੋਆਰਡੀਨੇਟਰ ਕਿਰਨਦੀਪ ਕੌਰ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ, ਕੰਪਿਊਟਰ ਆਪਰੇਟਰ ਸੁਖਵਿੰਦਰ ਕੌਰ ਹਾਜ਼ਰ ਸਨ।