Close

Dispensaries will be set up to provide better health facilities to devotees during Hola Mohalla festival

Publish Date : 25/02/2026
Dispensaries will be set up to provide better health facilities to devotees during Hola Mohalla festival

ਹੋਲਾ ਮਹੱਲਾ ਤਿਉਹਾਰ ਮੌਕੇ ਸ਼ਰਧਾਲੂਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਡਿਸਪੈਂਸਰੀਆਂ ਹੋਣਗੀਆਂ ਸਥਾਪਿਤ

ਪੰਜ ਪਿਆਰਾ ਪਾਰਕ ਵਿਖੇ ਬਲੱਡ ਡੋਨੇਸ਼ਨ ਕੈਂਪ ਅਤੇ ਅੰਗਦਾਨ ਮੁਹਿੰਮ ਚਲਾਈ ਜਾਵੇਗੀ

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪ੍ਰਬੰਧਾਂ ਦੀ ਕੀਤੀ ਸਮੀਖਿਆ

ਰੂਪਨਗਰ, 25 ਫਰਵਰੀ: ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਅੱਜ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਸੁਖਵਿੰਦਰਜੀਤ ਸਿੰਘ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 27 ਫਰਵਰੀ ਤੋ 04 ਮਾਰਚ ਤੱਕ ਮਨਾਏ ਜਾ ਰਹੇ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਸਿਹਤ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਕਿਹਾ ਕਿ ਮੇਲਾ ਖੇਤਰ ਵਿੱਚ ਆਰਜੀ ਆਮ ਆਦਮੀ ਕਲੀਨਿਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਤੇ ਕੀਰਤਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਪਾਸ ਲੋੜੀਂਦੀ ਮਾਤਰਾ ਵਿੱਚ ਦਵਾਈਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਦੀ ਹੈ, ਇਸ ਲਈ ਸਿਹਤ ਸੇਵਾਵਾਂ ਦੀ ਉਚਿਤ ਅਤੇ ਸੁਚੱਜੀ ਵਿਵਸਥਾ ਕਰਨਾ ਕੀਤੀ ਜਾਵੇ। ਉਨ੍ਹਾਂ ਸਾਰੇ ਅਫਸਰਾਂ ਨੂੰ ਹੁਕਮ ਦਿੱਤੇ ਕਿ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਟੀਮਾਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ, ਐਮਬੂਲੈਂਸ ਸੇਵਾਵਾਂ, ਦਵਾਈਆਂ ਦੀ ਉਪਲਬਧਤਾ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਐਂਬੂਲੈਂਸਾਂ ਵਿੱਚ ਵੀ ਦਵਾਈ ਦੀ ਉਪਲਬਧਤਾ ਬਹੁਤ ਜਰੂਰੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਸਥਿਤੀ ਵਿੱਚ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਸਾਰੇ ਹਸਪਤਾਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਅਤੇ ਗੁਰਦੁਆਰਿਆਂ ਦੀਆਂ ਟੈਂਕੀਆਂ ਦੀ ਕਲੋਰੀਨੇਸ਼ਨ ਕਰਵਾਈ ਜਾਵੇ ਲੰਗਰਾਂ ਵਾਲੇ ਸਥਾਨਾਂ ਤੇ ਪਾਣੀ ਦੀ ਕਲੋਰੀਨੇਸ਼ਨ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ, ਸਿਵਲ ਹਸਪਤਾਲ ਰੂਪਨਗਰ ਅਤੇ ਪੀਐਸਸੀ ਕੀਰਤਪੁਰ ਸਾਹਿਬ ਵਿਖੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਵਾਰਡਾਂ, ਓ.ਟੀ, ਲੇਬਰ ਰੂਮ, ਟਰੋਮਾ ਸੈਂਟਰ, ਐਮਰਜਸੀ ਸੇਵਾਵਾਂ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸੁਚੱਜੇ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਕਿਹਾ ਕਿ ਮੇਲੇ ਦੌਰਾਨ ਐਂਬੂਲੈਂਸਾਂ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਤੇ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਵਿਖੇ ਸਟੈਂਡਬਾਈ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰੇਕ ਐਂਮਬੂਲੈਂਸ ਵਿੱਚ ਫਾਰਮਾਸਿਟ/ਪੈਰਾ ਮੈਡੀਕਲ ਸਟਾਫ ਤਾਇਨਾਤ ਹੋਵੇਗਾ ਅਤੇ ਲੋੜ ਅਨੁਸਾਰ ਮੋਬਾਇਲ ਮੈਡੀਕਲ ਟੀਮਾਂ ਵੀ ਲਗਾਈਆਂ ਗਈਆਂ ਹਨ।

ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਅਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕੀ ਸ਼ਰਧਾਲੂਆਂ ਨੂੰ ਸਿਹਤ ਸਹੂਲਤਾਂ ਲਈ ਸਿਹਤ ਵਿਭਾਗ ਦੀਆਂ ਟੀਮਾਂ, ਮੈਡੀਕਲ ਸਟਾਫ ਵਲੋਂ ਸਥਾਪਿਤ ਆਰਜੀ ਆਮ ਆਦਮੀ ਕਲੀਨਿਕ ਕੋਲ ਲੋੜੀਦੀ ਮਾਤਰਾ ਵਿਚ ਦਵਾਈਆਂ ਅਤੇ ਐਮਬੂਲੈਂਸ ਨਾਲ ਤਾਲਮੇਲ ਰੱਖ ਕੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ 2 ਮਾਰਚ ਤੋਂ ਲੈ ਕੇ 4 ਮਾਰਚ ਤੱਕ ਪੰਜ ਪਿਆਰਾ ਪਾਰਕ ਵਿਖੇ ਬਲੱਡ ਡੋਨੇਸ਼ਨ ਕੈਂਪ ਅਤੇ ਅੰਗਦਾਨ ਮੁਹਿੰਮ ਚਲਾਈ ਜਾਵੇਗੀ।