• Site Map
  • Accessibility Links
  • English
Close

District Controller visits Rupnagar Mandi

Publish Date : 22/09/2025
District Controller visits Rupnagar Mandi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਕੰਟਰੋਲਰ ਵੱਲੋਂ ਰੂਪਨਗਰ ਮੰਡੀ ਦਾ ਕੀਤਾ ਗਿਆ ਦੌਰਾ

ਰੂਪਨਗਰ, 22 ਸਤੰਬਰ: ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਅੱਜ ਜ਼ਿਲ੍ਹਾ ਕੰਟਰੋਲਰ, ਖੁਰਾਕ ਸਪਲਾਈਜ਼ ਡਾ. ਕਿੰਮੀ ਵਿਨੀਤ ਕੌਰ ਸੇਠੀ ਵੱਲੋਂ ਰੂਪਨਗਰ ਦਾਣਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ, ਜਿਥੇ ਕਿ ਉਨ੍ਹਾਂ ਵੱਲੋਂ ਝੋਨੇ ਦੀ ਨਮੀ ਚੈੱਕ ਕੀਤੀ ਗਈ, ਜੋ ਕਿ 13 ਫ਼ੀਸਦੀ ਪਾਈ ਗਈ। ਉਨ੍ਹਾਂ ਨਾਲ ਸਕੱਤਰ ਮਾਰਕਿਟ ਕਮੇਟੀ ਵੀ ਮੌਜੂਦ ਸਨ। ਜ਼ਿਲ੍ਹਾ ਕੰਟਰੋਲਰ ਨੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜੇ ਤੱਕ ਕੇਵਲ 26 ਐਮ.ਟੀ. ਝੋਨੇ ਦੀ ਆਮਦ ਹੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ 2025 ਤੋਂ ਸੁ਼ਰੂ ਹੋ ਚੁੱਕਾ ਹੈ, ਜੋ ਕਿ 30 ਨਵੰਬਰ 2025 ਤੱਕ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਮੰਡੀਆਂ ਵਿੱਚ ਝੋਨੇ ਦੀ ਫਸਲ ਸਰਕਾਰੀ ਰੇਟ ਤੇ ਵੇਚਣ ਲਈ ਕਿਸਾਨਾ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਕੰਮ ਅਨਾਜ ਖਰੀਦ ਪੋਰਟਲ ਰਾਹੀਂ ਚਿਹਰੇ ਦੀ ਪਛਾਣ ਕਰਨ ਭਾਵ ਫੇਸ ਅਥੈਂਟੀਕੇਸ਼ਨ ਰਾਹੀਂ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਕਿਸਾਨਾ ਨੂੰ ਅਪੀਲ ਕੀਤੀ ਕਿ ਅਨਾਜ ਖਰੀਦ ਪੋਰਟਲ ਉੱਤੇ ਰਜਿਸਟਰੇਸ਼ਨ ਕਰਵਾ ਲਈ ਜਾਵੇ ਜਾਂ ਕਿਸਾਨ ਵੱਲੋਂ ਅਧਿਕਾਕਿਰਤ ਦੋ ਨੁਮਾਇੰਦਿਆਂ ਨੂੰ ਅਨਾਜ ਖਰੀਦ ਪੋਰਟਲ ਉੱਤੇ ਰਜਿਸਟਰੇਸ਼ਨ ਕਰਵਾ ਲਈ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ।

ਜ਼ਿਲ੍ਹਾ ਕੰਟਰੋਲਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੇਵਲ ਉਨ੍ਹਾਂ ਟਰੱਕਾਂ ਨਾਲ ਹੀ ਕਣਕ ਦੀ ਲਿਫਟਿੰਗ ਕਰਵਾਈ ਜਾਵੇਗੀ, ਜਿਨ੍ਹਾਂ ਟਰੱਕਾਂ ਵਿੱਚ ਵੀਟੀਐਸ (ਵਹੀਕਲ ਟਰੈਕਿੰਗ ਸਿਸਟਮ) ਸਿਸਟਮ ਚਾਲੂ ਹੋਵੇ ਤਾਂ ਜੋ ਜੀ.ਪੀ.ਐਸ. ਸਿਸਟਮ ਰਾਹੀਂ ਵਾਹਨ ਦੀ ਮੂਵਮੈਂਟ ਨੂੰ ਟਰੈਕ ਕੀਤਾ ਜਾ ਸਕੇ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਪੈਸੀਫਿਕੇਸ਼ਨਾਂ ਅਨੁਸਾਰ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।