District Legal Services Authority organized an awareness seminar on drugs at District Jail Rupnagar.

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ
ਰੂਪਨਗਰ , 26 ਸਤੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀ ਮੋਹਿਤ ਬਾਂਸਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਆਯੋਜਨ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਦੇ ਸਹਿਯੋਗ ਨਾਲ ਕੀਤਾ ਗਿਆ।
ਇਸ ਮੌਕੇ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਕੈਦੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਨਸ਼ਾ ਸਿਰਫ ਵਿਅਕਤੀ ਦੀ ਸਿਹਤ ਹੀ ਨਹੀਂ ਬਲਕਿ ਪਰਿਵਾਰਕ ਤੇ ਸਮਾਜਕ ਜੀਵਨ ਨੂੰ ਵੀ ਤਬਾਹ ਕਰਦਾ ਹੈ। ਨਸ਼ਿਆਂ ਤੋਂ ਦੂਰ ਰਹਿਣਾ ਤੇ ਸਮਾਜ ਨੂੰ ਸਿਹਤਮੰਦ ਬਣਾਉਣਾ ਹਰ ਇੱਕ ਦੀ ਜ਼ਿੰਮੇਵਾਰੀ ਹੈ।
ਇਸ ਸੈਮੀਨਾਰ ਦੌਰਾਨ ਕ੍ਰਾਂਤੀ ਕਲਾ ਮੰਚ ਰੋਪੜ ਅਵਿੰਦਰ ਰਾਜੂ ਦੀ ਅਗਵਾਈ ਹੇਠ ਨਾਕਟ ‘ਜਾਗੋ’ ਦੀ ਪੇਸ਼ਕਾਰੀ ਕਰਕੇ ਕੇੈਦੀਆਂ ਨੂੰ ਨਸ਼ਿਆਂ ਤੋਂ ਮੁਕਤ ਜੀਵਨ ਜੀਉਣ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਸੁਚੇਤ ਕਰਨ ਦਾ ਸੰਕਲਪ ਜਤਾਇਆ ਗਿਆ।
ਇਸ ਮੌਕੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਤੋਂ ਗੁਰਬਚਨ ਸਿੰਘ ਸੋਢੀ, ਸੁਰਮੁੱਖ ਸਿੰਘ, ਅਜਾਇਬ ਸਿੰਘ, ਭਗਵੰਤ ਕੌਰ ਪੀਐਲਵੀ ਹਾਜ਼ਰ ਸਨ ਅਤੇ ਸਟੇਜ ਭੂਮਿਕਾ ਸੁਰਜਨ ਸਿੰਘ ਪੀਐਲਵੀ ਵੱਲੋਂ ਨਿਭਾਈ ਗਈ।
ਇਸ ਮੌਕੇ ਜੇਲ੍ਹ ਸੁਪਰਡੇਂਟ ਹਰਜੋਤ ਸਿੰਘ ਕਲੇਰ, ਚੀਫ ਲੀਗਲ ਏਡ ਡਿਫੈਂਸ ਕੌਂਸਲ ਰਾਜਵੀਰ ਸਿੰਘ ਰਾਏ ਅਤੇ ਹੋਰ ਜੇਲ੍ਹ ਸਟਾਫ ਹਾਜ਼ਰ ਸਨ।