District Legal Services Authority Rupnagar issues number to help flood affected people
ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਨੰਬਰ ਜਾਰੀ
ਰੂਪਨਗਰ, 07 ਸਤੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਹਿਤ ਬਾਂਸਲ ਵਲੋਂ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਹੜ ਨਾਲ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਹਾਇਤਾ ਕਰਨ ਲਈ ਹੈਲਪਲਾਈਨ ਨੰਬਰ +91 9888483363 ਜਾਰੀ ਕੀਤਾ ਹੈ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਹੜ ਨਾਲ ਪ੍ਰਭਾਵਿਤ ਲੋਕ ਆਪਣਾ ਨਾਮ, ਪਤਾ, ਸੰਪਰਕ ਨੰਬਰ ਅਤੇ ਮੁਸ਼ਕਲਾਂ/ਤਕਲੀਫ਼ਾਂ ਦਾ ਵੇਰਵਾ ਦੇ ਕੇ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਹੜ ਦੇ ਕਾਰਨ ਲੋਕਾਂ ਨੂੰ ਕਾਨੂੰਨੀ ਮਾਮਲਿਆਂ ਵਿੱਚ ਵੀ ਆ ਰਹੀਆਂ ਸਮੱਸਿਆਵਾਂ ਨੂੰ ਨਿਪਟਾਉਣ ਲਈ ਕਾਨੂੰਨੀ ਸਹਾਇਤਾ ਮੁਫ਼ਤ ਦਿੱਤੀ ਜਾਵੇਗੀ। ਲੋਕਾਂ ਨੂੰ ਕਾਨੂੰਨੀ ਮੱਦਦ ਅਤੇ ਤੁਰੰਤ ਸਲਾਹ ਪ੍ਰਾਪਤ ਕਰਨ ਲਈ ਇਹ ਨੰਬਰ ਜਾਰੀ ਕੀਤਾ ਗਿਆ ਹੈ।