District level cultural program and drawing competition for special children organized at Diet Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਾਇਟ ਰੂਪਨਗਰ ਵਿਖੇ ਸਪੈਸ਼ਲ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਤੇ ਡਰਾਇੰਗ ਮੁਕਾਬਲੇ ਕਰਵਾਏ
ਰੂਪਨਗਰ, 13 ਫਰਵਰੀ: ਸਪੈਸ਼ਲ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਤੇ ਡਰਾਇੰਗ ਮੁਕਾਬਲੇ ਡਾਇਟ ਰੂਪਨਗਰ ਵਿਖੇ ਕਰਵਾਏ ਗਏ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ. ਸ਼ਮਸ਼ੇਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਰੰਜਨਾ ਕਤਿਆਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜੇਕਰ ਸਪੈਸ਼ਲ ਬੱਚਿਆਂ ਨੂੰ ਇਸੇ ਤਰ੍ਹਾਂ ਹੀ ਆਪਣਾ ਹੁਨਰ ਤੇ ਯੋਗਤਾ ਦਿਖਾਉਣ ਦਾ ਪੂਰਾ ਮੌਕਾ ਦਿੱਤਾ ਜਾਵੇ ਤਾਂ ਇਹ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਵੱਲੋਂ ਅਜਿਹੇ ਦਿਵਿਆਂਗ ਬੱਚਿਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਜ਼ਮੀਨੀ ਪੱਧਰ ਤੱਕ ਹੋਰ ਵੀ ਇਨ੍ਹਾਂ ਸਹੂਲਤਾਂ ਨੂੰ ਪੁੱਜਦਾ ਕਰਨ ਨੂੰ ਹੋਰ ਵੀ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 10 ਬਲਾਕਾਂ ਦੇ 150 ਬੱਚਿਆ ਵੱਲੋਂ ਭਾਗ ਲਿਆ ਗਿਆ ਅਤੇ ਰੰਗਾਂ ਰੰਗ ਪੇਸ਼ਕਾਰੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਬੱਚਿਆਂ ਦੇ ਮਾਤਾ ਪਿਤਾ ਵੀ ਸ਼ਮਿਲ ਵੀ ਸਨ। ਸਮੁੱਚੇ ਕੰਮ ਦਾ ਸਾਰਾ ਪ੍ਰਬੰਧ ਸਪੈਸ਼ਲ ਅਧਿਆਪਕਾਂ ਦੀ ਟੀਮ ਵੱਲੋਂ ਕੀਤਾ ਗਿਆ ਜਿਸ ਵਿੱਚ ਗੁਰਦਾਸ ਪੁਰੀ ਦੀ ਦੇਖ-ਰੇਖ ਵਿੱਚ ਵੰਦਨਾ, ਨੀਰਜ, ਰਾਮਦਾਸ, ਸੰਤੋਸ਼ ਕੁਮਾਰ, ਰੁਪਿੰਦਰ ਕੌਰ, ਨੀਲਮ ਰਾਣੀ, ਸੁਮਨ, ਰੀਤੂ, ਸੈਨਿਕਾ, ਅਨਿਸ਼ਾ,ਗੁਰਵਿੰਦਰ, ਕੰਚਨ, ਅਮਨਦੀਪ, ਜਸ਼ਨਦੀਪ ਕੌਰ, ਹਰਸਿਮਰਤ ਕੌਰ, ਮਨਮੀਤ, ਸੰਧਿਆ, ਸੁਮਨਾ, ਸ਼ਾਲੂ ਰਾਣੀ ਸ਼ਾਮਿਲ ਸਨ।
ਇਸ ਮੌਕੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਗੋਪਾਲ ਕ੍ਰਿਸ਼ਨ, ਮਲਕੀਤ ਸਿੰਘ, ਸੰਜੀਵ ਕੁਮਾਰ, ਮਨਜੀਤ ਸਿੰਘ ਮਾਵੀ, ਰਾਕੇਸ਼ ਰੋੜੀ, ਪ੍ਰਦੀਪ ਕੁਮਾਰ ਸ਼ਰਮਾ, ਜਤਿੰਦਰਪਾਲ ਸਿੰਘ, ਜੂਹੀ ਵੋਹਰਾ, ਗਗਨਦੀਪ ਕੌਰ, ਦੀਪਕ, ਸੁਖਚੈਨ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।