Close

District level event under our pride campaign on December 9 at village Bhanam – Deputy Commissioner

Publish Date : 07/12/2023
District level event under our pride campaign on December 9 at village Bhanam - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ 9 ਦਸੰਬਰ ਨੂੰ ਪਿੰਡ ਭਨਾਮ ਵਿਖੇ – ਡਿਪਟੀ ਕਮਿਸ਼ਨਰ

ਰੂਪਨਗਰ, 7 ਦਸੰਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਸਾਡੇ ਬਜੁਰਗ-ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ 9 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪਿੰਡ ਭਨਾਮ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ” ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਹੋਣਗੇ।

ਡਾ. ਪ੍ਰੀਤੀ ਯਾਦਵ ਵੱਲੋਂ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਸਮੂਹ ਸੀ.ਡੀ.ਪੀ.ਓ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਇਸ ਕੈਂਪ ਦੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਲੋੜਵੰਦ ਬਜ਼ੁਰਗ ਕੈਂਪ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਉਠਾ ਸਕਣ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਸਟਾਲਾਂ ਵੀ ਲਗਾਈਆ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਗੁਰਸੋਹਨ ਸਿੰਘ, ਸਮੂਹ ਸੀ.ਡੀ.ਪੀ.ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।