District level farmer training camp today:-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ:-ਡਿਪਟੀ ਕਮਿਸ਼ਨਰ
ਰੂਪਨਗਰ, 26 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋ ਆਤਮਾ ਸਕੀਮ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਅੱਜ 27 ਸਤੰਬਰ ਦਿਨ ਬੁੱਧਵਾਰ ਨੂੰ ਅਨਾਜ ਮੰਡੀ ਰੂਪਨਗਰ ਨੇੜੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈੰਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੈਂਪ ਵਿੱਚ ਹਾੜੀ ਦੀਆਂ ਫਸਲਾਂ ਬਾਰੇ, ਪਰਾਲੀ ਪ੍ਰਬੰਧਨ ਅਪਨਾਉਣ, ਕੁਦਰਤੀ ਸੋਮੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਹੋਣਗੇ ਅਤੇ ਇਸ ਕੈਂਪ ਦੇ ਵਿਸ਼ੇਸ ਮਹਿਮਾਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਤੇ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਹੋਣਗੇ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਗਦੀਸ਼ ਸਿੰਘ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਇਸ ਕੈਂਪ ਵਿੱਚ ਵੱਖ-ਵੱਖ ਕੰਪਨੀਆਂ ਵੱਲੋ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਇਆਂ ਜਾਣਗੀਆਂ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਭਾਗ ਲੈਕੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰ ਖੇਤੀਬਾੜੀ ਮਾਹਿਰਾਂ ਤੋਂ ਤਕਨੀਕੀ ਗਿਆਨ ਹਾਸਲ ਕਰਕੇ ਆਪਣੇ ਖੇਤਾਂ ਵਿੱਚ ਆਪਣਾ ਕੇ ਭਰਪੂਰ ਲਾਭ ਉਠਾਇਆ ਜਾਵੇ।