Close

District level task force team raided various places in Nangal city, rescued 01 child

Publish Date : 01/08/2025
District level task force team raided various places in Nangal city, rescued 01 child

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਛਾਪੇਮਾਰੀ, 01 ਬੱਚਾ ਰੈਸਕਿਊ ਕੀਤਾ

ਜੀਵਨ ਜੋਤ 2.0 ਤਹਿਤ ਹੁਣ ਤੱਕ 11 ਬੱਚੇ ਕੀਤੇ ਰੈਸਕਿਊ – ਰਜਿੰਦਰ ਕੌਰ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ, “ਭੀਖ ਨਾ ਦੇ ਕੇ ਪੜ੍ਹਾਈ ਕਰਨ ਦੇ ਲਈ ਪ੍ਰੇਰਿਤ ਕੀਤਾ ਜਾਵੇ”

ਰੂਪਨਗਰ, 01 ਅਗਸਤ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਨੇ ਅੱਜ ਨੰਗਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਥਾਨਕ ਬਜ਼ਾਰਾ ਆਦਿ ਥਾਵਾਂ ਵਿੱਚ ਛਾਪੇਮਾਰੀ ਕੀਤੀ, ਜਿਸ ਦੌਰਾਨ 01 ਬੱਚਾ ਰੈਸਕਿਊ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮ ਪੁਲਿਸ ਅਤੇ ਹੋਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨਾਲ ਮਿਲ ਕੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਜਿਸ ਤਹਿਤ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਜਾਵੇਗਾ ਤੇ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇਗਾ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਅੱਗੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਮੁਹਿੰਮ ਤਹਿਤ 11 ਬੱਚਿਆਂ ਨੂੰ ਰੈਸਕਿਊ ਕੀਤਾ ਜਾ ਚੁੱਕਾ ਹੈ, ਉਨ੍ਹਾਂ ਦੱਸਿਆ ਕਿ ਇਹ ਰੈਸਕਿਊ ਕੀਤੇ ਸਾਰੇ ਬੱਚੇ ਬਾਲ ਭਲਾਈ ਕਮੇਟੀ ਦੁਆਰਾ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਤੋਂ ਬਾਅਦ ਮਾਤਾ ਪਿਤਾ ਨੂੰ ਸਪੁਰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਦੱਸਿਆ ਗਿਆ ਕਿ ਜੇਕਰ ਕੋਈ ਵੀ ਅਜਿਹਾ ਬੱਚਾ ਬਾਲ ਭਿੱਖਿਆ ਦੌਰਾਨ ਰੈਸਕਿਊ ਹੁੰਦਾ ਹੈ ਜੇਕਰ ਉਹ ਸਕੂਲ ਡਰਾਪਆਊਟ ਹੈ ਜਾਂ ਸਕੂਲ ਗਿਆ ਹੀ ਨਹੀਂ ਤਾਂ ਬੱਚੇ ਅਤੇ ਮਾਤਾ ਪਿਤਾ ਦੀ ਕਾਊਂਸਲਿੰਗ ਕਰਕੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਬੱਚੇ ਦੀ ਪੜ੍ਹਾਈ ਦੇ ਉਪਰਾਲੇ ਕੀਤੇ ਜਾਂਦੇ ਹਨ ਬੱਚੇ ਦਾ ਤੁਰੰਤ ਬਣਦੀ ਕਲਾਸ ਵਿੱਚ ਦਾਖਲਾ ਕਰਵਾ ਦਿੱਤਾ ਜਾਂਦਾ ਹੈ।

ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਉਪਰੋਕਤ ਬੱਚਿਆਂ ਕੋਲੋਂ ਪੁੱਛਗਿੱਛ ਦੌਰਾਨ ਇਹ ਪਤਾ ਲੱਗਿਆ ਕਿ ਇਹ ਇੱਕ ਘੰਟੇ ਦੇ ਅੰਦਰ-ਅੰਦਰ 150 ਤੋਂ 200 ਰੁਪਏ ਦਾਨ ਇਕੱਠੇ ਲੈਂਦੇ ਹਨ ਕਿਸੇ ਨੇ 50 ਰੁਪਏ ਦਿੱਤੇ ਅਤੇ ਕਿਸੇ ਨੇ ਹਮਦਰਦੀ ਦੇ ਇਸ਼ਾਰੇ ਵਜੋਂ ਬੱਚਿਆਂ ਨੂੰ 100 ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਾਨ ਦੇਣ ਨਾਲ ਭੀਖ ਮੰਗਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਇਹ ਬੱਚੇ ਦਾਨ ਲਈ ਲੋਕਾਂ ਦੇ ਪਿੱਛੇ ਲੱਗ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪੈਂਦੇ ਹਨ। ਉਨ੍ਹਾਂ ਸਾਰੇ ਦਾਨੀ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਦਾਨ ਦੇਣ ਦੀ ਬਜਾਏ, ਉਹ ਸਹੀ ਥਾਵਾਂ ‘ਤੇ ਦਾਨ ਕਰਨ ਤਾਂ ਜੋ ਇਸ ਦੀ ਵਰਤੋਂ ਲੋਕ ਭਲਾਈ ਲਈ ਕੀਤੀ ਜਾ ਸਕੇ ਅਤੇ ਇਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਦੇ ਲਈ ਪ੍ਰੇਰਿਤ ਕਰਨ।