• Site Map
  • Accessibility Links
  • English
Close

District level team continues to check continuously to make the district child begging free

Publish Date : 29/07/2025
District level team continues to check continuously to make the district child begging free

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹੇ ਨੂੰ ਬਾਲ ਭੀਖ ਮੁਕਤ ਕਰਨ ਲਈ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ ਨਿਰੰਤਰ ਜਾਰੀ

ਸੁਰਜੀਤ ਲਾਈਟ ਰੂਪਨਗਰ ਤੋਂ 1 ਬੱਚੇ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ ਦੇ ਸਾਹਮਣੇ ਕੀਤਾ ਪੇਸ਼

ਰੂਪਨਗਰ, 29 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਰੋਪੜ ਅਤੇ ਮੋਰਿੰਡਾ ਸ਼ਹਿਰ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੂਪਨਗਰ ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਗਿਆ ਅੱਜ ਰੋਪੜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਬੱਸ ਅੱਡਾ, ਰੇਲਵੇ ਸਟੇਸ਼ਨ, ਬੇਲਾ ਚੋਂਕ, ਪੁਲਿਸ ਲਾਈਨ ਅਤੇ ਮੋਰਿੰਡਾ ਸ਼ਹਿਰ ਦੇ ਸਥਾਨਕ ਬੱਸ ਅੱਡਾ, ਮੇਨ ਬਾਜ਼ਾਰਾਂ ਵਿੱਚ ਟੀਮ ਨੇ ਚੈਕਿੰਗ ਕੀਤੀ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 1 ਬੱਚਾ ਸੁਰਜੀਤ ਲਾਈਟ ਰੂਪਨਗਰ ਤੋਂ ਰੈਸਕਿਊ ਕੀਤਾ ਗਿਆ, ਜਿਸ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਟੀਮ ਦੁਆਰਾ ਬੱਚੇ ਦੇ ਮਾਤਾ ਪਿਤਾ ਨੂੰ ਬੁਲਾਕੇ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਦੱਸਿਆ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਭੇਜਣਾ ਕਾਨੂੰਨੀ ਜੁਰਮ ਹੈ। ਇਸ ਕਰਕੇ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਦੀ ਥਾਂ ਰੈਗੂਲਰ ਸਕੂਲ ਭੇਜਣ ਅਤੇ ਚੰਗਾ ਪਾਲਣ ਪੋਸ਼ਣ ਕਰਨ। ਉਨ੍ਹਾਂ ਇਹ ਵੀ ਹਦਾਇਤ ਦਿੱਤੀ ਕਿ ਜੇਕਰ ਦੁਬਾਰਾ ਬੱਚੇ ਨੂੰ ਭੀਖ ਮੰਗਣ ਲਈ ਭੇਜਿਆ ਤਾਂ ਉਨ੍ਹਾਂ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਬੱਚੇ ਨੂੰ ਮਾਤਾ ਪਿਤਾ ਨੂੰ ਸੋਂਪ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਆਮ ਲੋਕਾਂ ਨੂੰ ਵੀ ਜਾਗੂਰਕ ਕਰਦਿਆਂ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੇ ਤਹਿਤ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ ਨਾਲ ਹੀ ਇਸ ਤਰ੍ਹਾਂ ਦੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਦੀ ਸਜ਼ਾ ਅਤੇ ਉਮਰ ਕੈਦ ਤੱਕ ਦੀ ਸਜਾ ਤੇ ਜੁਰਮਾਨਾ ਹੋ ਸਕਦੇ ਹਨ।

ਇਸ ਮੌਕੇ ਉੱਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਸਟਾਫ, ਬਾਲ ਭਲਾਈ ਕਮੇਟੀ ਮੈਂਬਰ, ਚਾਇਲਡ ਹੈਲਪਲਾਈਨ ਦੀ ਟੀਮ ਅਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।