Close

District Police arrested 04 persons in cases of theft and NDPS Act

Publish Date : 10/11/2025
District Police arrested 04 persons in cases of theft and NDPS Act

ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤੇ ਚੋਰੀ ਦੇ ਮਾਮਲਿਆਂ ‘ਚ 04 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ

ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ‘ਚ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਕੀਤੀਆਂ ਮੀਟਿੰਗਾਂ

ਰੂਪਨਗਰ, 10 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 18 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਸ੍ਰੀ ਚਮਕੌਰ ਸਾਹਿਬ ਦੇ ਮੋਟਰਸਾਇਕਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਹਰਜਿੰਦਰ ਸਿੰਘ ਵਾਸੀ ਪਿੰਡ ਖੇੜੀ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਅਜੈ ਉਰਫ ਅੱਜੂ ਵਾਸੀ ਐਨ.ਐਫ.ਐਫ. ਕਲੋਨੀ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 13 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ। ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਦਰਜ ਮੁਕੱਦਮਾ ਨੰਬਰ 27 ਮਿਤੀ 07.04.2024 ਅ/ਧ 379-ਬੀ, 307,120 (ਬੀ),341 ਆਈਪੀਸੀ, 207 ਐਮਵੀ ਐਕਟ ਵਿੱਚ ਲੋੜੀਂਦੇ ਵਿਅਕਤੀ ਗੁਰਵਿੰਦਰ ਸਿੰਘ ਗਿੰਦੀ ਵਾਸੀ ਮਨਜੀਤਪੁਰਾ ਹਾਲ ਵਾਸੀ ਪਿੰਡ ਮਾਣੇਮਾਜਰਾ ਸ੍ਰੀ ਚਮਕੌਰ ਸਾਹਿਬ ਹਾਲ ਵਾਸੀ ਪਿੰਡ ਸਲੇਮਪੁਰ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਪੁੱਛ ਗਿੱਛ ਦੌਰਾਨ ਮੰਨਿਆ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲਕੇ ਥਾਣਾ ਮਟੋਰ ਜ਼ਿਲ੍ਹਾ ਮੋਹਾਲੀ ਦੇ ਖ਼ੇਤਰ ਵਿੱਚੋਂ ਰੋਇਲ ਇੰਨਫੀਲਡ ਨੰਬਰ ਪੀਬੀ-30 ਐਫ਼-5309 ਅਤੇ ਪਿੰਡ ਸਿਸਵਾਂ, ਬੱਦੀ ਰੋਡ, ਥਾਣਾ ਮੁੱਲਾਂਪੁਰ ਜ਼ਿਲ੍ਹਾ ਮੋਹਾਲੀ ਦੇ ਖ਼ੇਤਰ ਵਿੱਚੋਂ ਹੀਰੋ ਸਪਲੈਂਡਰ ਮੋਟਰਸਾਇਕਲ ਨੰਬਰੀ ਪੀਬੀ-65ਏਜੀ-8679 ਚੋਰੀ ਕੀਤੇ ਸਨ। ਜਿਸ ਤੇ ਥਾਣਾ ਸ੍ਰੀ ਚਮਕੋਰ ਸਾਹਿਬ ਵਲੋਂ ਉਸ ਖਿਲਾਫ ਬੀ.ਐਨ.ਐਸ. ਦੀਆਂ ਧਾਰਾਵਾਂ ਅਧੀਨ ਇੱਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਅਤੇ ਚੋਰੀ ਕੀਤੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ, ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਇਸ ਤੋਂ ਇਲਾਵਾ ਪ੍ਰੋਜੈਕਟ ਉਨ੍ਹਾਂ ਦੱਸਿਆ ਕਿ ‘ਸੰਪਰਕ’ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ-ਪਬਲਿਕ ਤਾਲਮੇਲ ਵਧਾਉਣ ਦੇ ਮੰਤਵ ਨਾਲ ਮੀਟਿੰਗਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।