Close

District Police arrested 3 persons and seized 305 grams of opium, Rs. 30,000 (drug money), 20 grams of intoxicating powder and 150 bottles of liquor.

Publish Date : 24/04/2025
District Police arrested 3 persons and seized 305 grams of opium, Rs. 30,000 (drug money), 20 grams of intoxicating powder and 150 bottles of liquor.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਿਲ੍ਹਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 305 ਗ੍ਰਾਮ ਅਫੀਮ, 30,000 ਰੁਪਏ (ਡਰੱਗ ਮਨੀ), 20 ਗ੍ਰਾਮ ਨਸ਼ੀਲਾ ਪਾਊਡਰ ਤੇ 150 ਬੋਤਲਾ ਸਰਾਬ ਦੀਆਂ ਬ੍ਰਾਮਦ

ਰੂਪਨਗਰ, 24 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਸ਼ੁਭਮ ਅਗਰਵਾਲ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 305 ਗ੍ਰਾਮ ਅਫੀਮ, 30,000 ਰੁਪਏ (ਡਰੱਗ ਮਨੀ) ਅਤੇ 20 ਗ੍ਰਾਮ ਨਸ਼ੀਲਾ ਪਾਊਡਰ ਅਤੇ ਅਤੇ 150 ਬੋਤਲਾ ਸਰਾਬ ਦੀਆਂ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਅਤੇ ਐਕਸਾਇਜ਼ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਨਿਰੰਤਰ ਗਸ਼ਤ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿਟੀ ਮੋਰਿੰਡਾ ਵੱਲੋਂ ਇੰਦਰਜੀਤ ਸਿੰਘ ਵਾਸੀ ਪਿੰਡ ਰਤਨਗੜ ਥਾਣਾ ਸਿਟੀ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 305 ਗ੍ਰਾਮ ਅਫੀਮ ਅਤੇ 30,000 ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੰਗਲ ਵਲੋਂ ਗੌਰਵ ਵਰਮਾ ਵਾਸੀ ਪਿੰਡ ਤਲਵਾੜਾ ਥਾਣਾ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਵਲੋ ਵਿਜੈ ਕੁਮਾਰ ਵਾਸੀ ਮਕਾਨ ਨੰਬਰ 32 ਨਿਊ ਆਦਰਸ਼ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 9000 ਐਮ.ਐਲ. ਸ਼ਰਾਬ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋਂ 103500 ਐਮ.ਐਲ ਸ਼ਰਾਬ ਬ੍ਰਾਮਦ ਕਰਕੇ ਐਕਸਾਇਜ਼ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਪਿੰਡਾ ਵਿਚ ਜਾਕੇ ਮੀਟਿੰਗਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।