Close

Door step delivery service will now be available only on the day of registration – Deputy Commissioner

Publish Date : 19/09/2024
Door step delivery service will now be available only on the day of registration - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਡੋਰ ਸਟੈਪ ਡਲਿਵਰੀ ਸੇਵਾ ਹੁਣ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਹੀ ਕੀਤੀ ਜਾ ਸਕੇਗੀ ਪ੍ਰਾਪਤ – ਡਿਪਟੀ ਕਮਿਸ਼ਨਰ

1076 ਹੈਲਪਲਾਈਨ ਨੰਬਰ ਸੇਵਾ ਲੋਕਾਂ ਲਈ ਹੋ ਰਹੀ ਹੈ ਲਾਹੇਵੰਦ ਸਾਬਿਤ, 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਲੋਕ ਕਰ ਰਹੇ ਹਨ ਹਾਸਲ

ਰੂਪਨਗਰ, 19 ਸਤੰਬਰ: ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ ਡੋਰ ਸਟੈਪ ਡਲਿਵਰੀ ਸੇਵਾ ਰਾਹੀਂ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਜਿਸ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਦਿੱਤੀ ।

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਹਾਇਕ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ ‘ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸੇਵਾ ਸਹਾਇਕ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਦਿਨ ਤੁਹਾਡੀ ਸੇਵਾ ਅਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਆਉਣ-ਜਾਣ ਦੇ ਸਮੇਂ ਦੀ ਬਚਤ ਹੋ ਰਹੀ ਹੈ ਤੇ ਲੋਕਾਂ ਲਈ ਇਹ ਡੋਰ ਸਟੈਪ ਡਲਿਵਰੀ ਵਰਦਾਨ ਸਾਬਿਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਜਮਾਂਬੰਦੀ ਕਢਵਾਉਣ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਲਈ ਸੇਵਾ ਕੇਂਦਰ ‘ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।