Close

Election Commission launches ‘Book a Call with BLO’ – District Election Officer

Publish Date : 10/10/2025
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਚੋਣ ਕਮਿਸ਼ਨ ਵੱਲੋਂ ‘ਬੁੱਕ ਏ ਕਾਲ ਵਿਦ ਬੀਐੱਲਓ’ ਦੀ ਕੀਤੀ ਸ਼ੁਰੂਆਤ – ਜ਼ਿਲ੍ਹਾ ਚੋਣ ਅਫਸਰ

ਰੂਪਨਗਰ, 10 ਅਕਤੂਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਵੋਟਰ ਸਰਵਿਸ ਪੋਰਟਲ ’ਤੇ ਨਵੇਂ ਮਡਿਊਲ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਰਾਹੀਂ ਆਮ ਨਾਗਰਿਕਾਂ/ਵੋਟਰਾਂ ਨੂੰ ਵੋਟਰ ਸੂਚੀਆਂ ਸਬੰਧੀ ਫਾਰਮਾਂ ਦੀ ਜਾਣਕਾਰੀ, ਵੋਟਰ ਸ਼ਨਾਖਤੀ ਕਾਰਡ, ਵੋਟਰ ਸਲਿੱਪਾਂ, ਚੋਣਾਂ ਆਦਿ ਬੂਥ ਲੈਵਲ ਅਫਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜਦੋਂ ਵੀ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ’ਤੇ ‘ਬੁੱਕ ਏ ਕਾਲ ਵਿਦ ਬੀਐਲਓ’ ਦੀ ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀਐਲਓ ਤੇ ਪ੍ਰਾਰਥੀ ਦੋਵਾਂ ਨੂੰ ਕਾਲ ਬੁੱਕ ਕਰਨ ਲਈ ਇੱਕ ਟੈਕਸਟ ਮੈਸੇਜ ਪ੍ਰਾਪਤ ਹੋਵੇਗਾ। ਬੂਥ ਲੈਵਲ ਅਫਸਰ ਪ੍ਰਾਰਥੀ ਨੂੰ ਫੋਨ ਕਰਕੇ ਉਸ ਦੀ ਸਮੱਸਿਆ ਦਾ ਹੱਲ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਬੂਥ ਲੈਵਲ ਅਫਸਰ ਐਪ ਤੇ ਕਾਲ ਰਿਕੁਐਸਟ ਆਪਸ਼ਨ ਵਿੱਚ ਜਾ ਕੇ ਕਨਟੈਕਟਿਡ ਬਟਨ ਤੇ ਕਲਿੱਕ ਕਰਕੇ ਸਟੇਟਸ ਅਪਡੇਟ ਕਰੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਤੇ ਗਤੀਵਿਧੀਆਂ ਦੀ ਅਪਡੇਟ ਜਾਣਕਾਰੀ ਮਿਲ ਸਕੇ।