Close

Every home tricolor campaign will be conducted from August 13 to 15 under the Amrit Mahautsav of Freedom – Deputy Commissioner

Publish Date : 28/07/2022
Every home tricolor campaign will be conducted from August 13 to 15 under the Amrit Mahautsav of Freedom - Deputy Commissioner

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ਹਰ ਘਰ ਤਿਰੰਗਾ ਮੁਹਿੰਮ- ਡਿਪਟੀ ਕਮਿਸ਼ਨਰ

ਨੈਸ਼ਨਲ ਫਲੈਗ ਕੋਡ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਰੂਪਨਗਰ, 27 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾਵੇਗੀ ਤੇ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹਰ ਘਰ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਦੁਕਾਨਾਂ ਆਦਿ ਤੇ ਤਿਰੰਗਾ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਨੈਸ਼ਨਲ ਫਲੈਗ ਕੋਡ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਬਣੇ ਚੌਕਾਂ ਅਤੇ ਪੁਲਾਂ ਤੇ ਵਾਲ ਪੇਟਿੰਗ ਕਰਵਾਈ ਜਾਵੇ, ਜਿਸ ਵਿੱਚ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਤਸਵੀਰਾਂ ਬਣਾਈਆਂ ਜਾਣ ਤੇ ਇਨ੍ਹਾਂ ਵਿੱਚ ਆਜਾਦੀ ਦਾ ਮਹਾਂਉਤਸਵ ਸਬੰਧੀ ਲੋਗੋ ਵੀ ਸ਼ਾਮਲ ਹੋਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਲੋਗੋ ਹੇਠ ਸਕੂਲੀ ਬੱਚਿਆਂ ਦੇ ਪੇਟਿੰਗ, ਲੇਖ, ਕਵਿਤਾਵਾਂ ਸਲੋਗਨ ਅਤੇ ਭਾਸ਼ਣ ਮੁਕਾਬਲੇ ਜਾਰੀ ਰੱਖੇ ਜਾਣ।